- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖ਼ਿਲਾਫ਼, ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ’ਚਚਲਾਇਆ ਸਰਚ ਅਭਿਆਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਰੇਂਜ ਦੀ ਡੀਆਈਜੀ ਨਿਲਾਂਬਰੀ ਜਗਦਲੇ ਵਿਜੇ ਦੀ ਨਿਗਰਾਨੀ ਹੇਠ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਇਕੋ ਸਮੇਂ ਸਰਚ ਓਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਦੌਰਾਨ ਅਸ਼ੋਕ ਮੀਨਾ ਐਸਪੀ (ਡੀ.) ਦੀ ਨਿਗਰਾਨੀ ਹੇਠ ਬਚਨ ਸਿੰਘ, ਡੀਐਸਪੀ ਸ੍ਰੀ ਮੁਕਤਸਰ ਸਾਹਿਬ, ਜਤਿੰਦਰ ਸਿੰਘ ਡੀਐਸਪੀ ਗਿੱਦੜਬਾਹਾ, ਹਰਬੰਸ ਸਿੰਘ, ਡੀਐਸਪੀ ਲੰਬੀ ਸਮੇਤ ਸਬੰਧਤ ਥਾਣਿਆਂ ਦੇ ਮੁੱਖ ਅਫਸਰਾਂ ਅਤੇ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ। ਇਸ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਪਹਿਲਾਂ ਦਰਜ ਮੁਕੱਦਮਿਆਂ ਵਾਲੇ ਵਿਅਕਤੀਆਂ ਅਤੇ ਪੁਲਿਸ ਨੂੰ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਇਹ ਅਭਿਆਨ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮਹੱਲਿਆਂ ’ਚ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਪਹਿਲਾਂ ਸ਼ਾਮਲ ਰਹੇ ਵਿਅਕਤੀਆਂ ਦੇ ਰਿਸ਼ਤੇਦਾਰਾਂ, ਸਾਥੀਆਂ ਅਤੇ ਸੰਭਾਵਿਤ ਟਿਕਾਣਿਆਂ ’ਤੇ ਵੀ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਕਾਰਵਾਈ ਦੌਰਾਨ ਪਹਿਲਾਂ ਸਬੰਧਤ ਇਲਾਕਿਆਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ ਗਈ ਅਤੇ ਬਾਅਦ ਵਿੱਚ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਸੁਚੱਜੇ ਢੰਗ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ।