- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲੋਟ ’ਚ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਦੂਸਰਾ ਦਿਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਵਿਖੇ 29 ਜਨਵਰੀ 2026 ਨੂੰ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਲੁਧਿਆਣਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਲਈ ਚੱਲ ਰਹੀ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਦੂਸਰੇ ਦਿਨ ਵੱਖ-ਵੱਖ ਆਫਤਾਵਾਂ ਨਾਲ ਨਜਿੱਠਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਲੰਟੀਅਰਾਂ ਨੂੰ ਭਾਰਤੀ ਰਿਸਪਾਂਸ ਸਿਸਟਮ (Indian Response System) ਬਾਰੇ ਜਾਣੂ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਤਹਿਤ 19 ਪੰਜਾਬ ਬਟਾਲੀਅਨ ਐਨਸੀਸੀ ਲੁਧਿਆਣਾ ਦੇ ਵਲੰਟੀਅਰ ਮਲੋਟ ਅਕੈਡਮੀ ਵਿਖੇ ਪਹੁੰਚੇ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੇਗਸੀਪਾ) ਵੱਲੋਂ ਵਲੰਟੀਅਰਾਂ ਨੂੰ ਆਪਦਾ ਪ੍ਰਬੰਧਨ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵੱਲੋਂ ਵਲੰਟੀਅਰਾਂ ਨੂੰ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਵੱਖ-ਵੱਖ ਤਰੀਕੇ ਪ੍ਰੈਕਟਿਕਲ ਰਾਹੀਂ ਸਿਖਾਏ ਗਏ। ਇਸਦੇ ਨਾਲ ਹੀ ਸਚਿਨ ਸ਼ਰਮਾ ਵੱਲੋਂ ਵੱਖ-ਵੱਖ ਕਿਸਮ ਦੀਆਂ ਆਫਤਾਵਾਂ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਮੇਗਸੀਪਾ ਦੀ ਪੂਰੀ ਟੀਮ ਅਤੇ 19 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ ਸਟਾਫ਼ ਸਰਗਰਮ ਭੂਮਿਕਾ ਨਿਭਾ ਰਿਹਾ ਹੈ।