ਸਹਿਦੇਵ ਸ਼ਰਮਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਸਹਿਦੇਵ ਸ਼ਰਮਾ ਨੂੰ ਸਦਮਾ, ਮਾਤਾ ਸ੍ਰੀਮਤੀ ਚਮੇਲੀ ਦੇਵੀ ਦਾ ਦੇਹਾਂਤ
Publish Date: Sat, 16 May 2026 05:05 PM (IST)
Updated Date: Sat, 16 May 2026 05:06 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੰਡੀ ਬਰੀਵਾਲਾ ਤੋਂ ਸੀਨੀਅਰ ਪੱਤਰਕਾਰ ਸ੍ਰੀ ਸਹਿਦੇਵ ਸ਼ਰਮਾ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਚਮੇਲੀ ਦੇਵੀ ਧਰਮਪਤਨੀ ਸਵ. ਰਾਮ ਚੰਦਰ ਜੀ ਦਾ ਸ਼ਨੀਵਾਰ ਨੂੰ ਦੁਪਹਿਰ ਸਮੇਂ ਦੇਹਾਂਤ ਹੋ ਗਿਆ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਮੌਤ ’ਤੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ, ਸਮਾਜਸੇਵੀ, ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਮਜ਼ਦੂਰ ਯੂਨੀਅਨਾਂ, ਮੁਲਜ਼ਮ ਜਥੇਬੰਦੀਆਂ ਤੇ ਹੋਰਨਾਂ ਸਖ਼ਸੀਅਤਾਂ ਵੱਲੋਂ ਸਹਿਦੇਵ ਸ਼ਰਮਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮਾਤਾ ਸ੍ਰੀਮਤੀ ਚਮੇਲੀ ਦੇਵੀ ਜੀ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਮਿਤੀ 17 ਮਈ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਬਾਬਾ ਮੋਢਾ ਜੀ ਦੀ ਸਮਾਧ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਹੋਵੇਗਾ।