- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਤੇ ਸੈਮੀਨਾਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਪੁਲਿਸ ਵਿਭਾਗ ਦੀ ਮਹਿਲਾ ਮਿੱਤਰ ਟੀਮ ਨੂੰ ਬਾਲ ਸੁਰੱਖਿਆ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਅਤੇ ਪੋਕਸੋ ਐਕਟ 2012 ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਸ਼ੋਸ਼ਣ ਅਤੇ ਦੁਰਵਿਵਹਾਰ ਤੋਂ ਸੁਰੱਖਿਅਤ ਰੱਖਣਾ ਅਤੇ ਲੋੜਵੰਦ ਬੱਚਿਆਂ ਨੂੰ ਸੁਰੱਖਿਆ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਮਹਿਲਾ ਮਿੱਤਰ ਟੀਮ ਨੂੰ ਜੁਵੇਨਾਈਲ ਜਸਟਿਸ ਐਕਟ ਅਧੀਨ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਸੰਘਰਸ਼ ਕਰ ਰਹੇ ਬੱਚਿਆਂ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਇਸਦੇ ਨਾਲ ਹੀ ਪੋਕਸੋ ਐਕਟ ਅਧੀਨ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਦੀ ਰੋਕਥਾਮ, ਅਜਿਹੇ ਮਾਮਲਿਆਂ ਦੀ ਰਿਪੋਰਟਿੰਗ ਅਤੇ ਪੀੜਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਮਿਸ ਰਜਨੀ, ਐੱਸਐੱਚਓ ਤੇ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਉਨ੍ਹਾਂ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ’ਚ ਜਾਗਰੂਕਤਾ ਅਤੇ ਵਿਭਾਗੀ ਸਹਿਯੋਗ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਅਤੇ ਪੋਕਸੋ ਐਕਟ 2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਬਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਇਹਨਾਂ ਕਾਨੂੰਨਾਂ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਉਹਨਾਂ ਨੂੰ ਸ਼ੋਸ਼ਣ ਅਤੇ ਦੁਰਵਿਵਹਾਰ ਤੋਂ ਸੁਰੱਖਿਅਤ ਰੱਖਣਾ ਅਤੇ ਲੋੜਵੰਦ ਬੱਚਿਆਂ ਨੂੰ ਸੁਰੱਖਿਆ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ। ਉਹਨਾਂ ਮਹਿਲਾ ਮਿੱਤਰ ਟੀਮ ਨੂੰ ਜੁਵੇਨਾਈਲ ਜਸਟਿਸ ਐਕਟ ਅਧੀਨ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਸੰਘਰਸ਼ ਕਰ ਰਹੇ ਬੱਚਿਆਂ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੋਕਸੋ ਐਕਟ ਅਧੀਨ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਦੀ ਰੋਕਥਾਮ, ਅਜਿਹੇ ਮਾਮਲਿਆਂ ਦੀ ਰਿਪੋਰਟਿੰਗ ਅਤੇ ਪੀੜਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਕਿਹਾ ਕਿ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚਿਆਂ ਨਾਲ ਸਬੰਧਤ ਕਿਸੇ ਵੀ ਮਾਮਲੇ ’ਚ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਸਕੇ।ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਜਾਣਕਾਰੀ ਦੇ ਕੇ ਬੱਚਿਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣਾ ਹੈ।