ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਵਿਚਾਰੇ ਮੁੱਦੇ
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Mon, 09 Mar 2026 04:46 PM (IST)
Updated Date: Mon, 09 Mar 2026 04:48 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਹੋਈ। ਮੀਟਿੰਗ ’ਚ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ ਥਿੰਦ ਸੇਵਾ ਮੁਕਤ ਕਾਨੂੰਨਗੋ ਦਾ 96ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਟੇਜ ਸਕੱਤਰ ਜਸਵੰਤ ਸਿੰਘ ਬਰਾੜ ਨੇ ਚੌਧਰੀ ਦੌਲਤ ਰਾਮ ਵੱਲੋਂ ਸਮਾਜ ਸੇਵਾ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਨਾਗਰਿਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਵੀ ਚਰਚਾ ਕੀਤੀ। ਗੀਤਕਾਰ ਤੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਵੱਲੋਂ ਗੀਤ ਪੇਸ਼ ਕੀਤਾ ਗਿਆ ਅਤੇ ਹੋਰ ਬੁਲਾਰਿਆਂ ਨੇ ਵੀ ਵਿਚਾਰ ਪੇਸ਼ ਕੀਤੇ।ਇਸ ਮੌਕੇ ਸ਼ਾਮ ਲਾਲ ਗੋਇਲ, ਗੋਬਿੰਦ ਸਿੰਘ ਦਾਬੜਾ, ਬੂਟਾ ਰਾਮ ਕਮਰਾ, ਪ੍ਰੇਮ ਬੇਰੀ, ਗੁਰਟੇਕ ਸਿੰਘ ਬਰਾੜ, ਹੀਰਾ ਲਾਲ ਧੂੜੀਆ, ਰਣਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ ਦਰਦੀ, ਨਛੱਤਰ ਸਿੰਘ ਸੰਧੂ, ਅਮਰਜੀਤ ਸਿੰਘ ਉੱਪਲ,ਪਰਮਪਾਲ ਸਿੰਘ ਆਹੂਜਾ, ਪਰਮਜੀਤ ਸਿੰਘ ਗਿੱਲ, ਬਲਜੀਤ ਸਿੰਘ, ਅਨੂਪ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਥਿੰਦ, ਭਾਰਤ ਭੂਸ਼ਣ ਵਧਵਾ, ਜਸਪਾਲ ਸਿੰਘ ਬਜਾਜ ਆਦਿ ਹਾਜ਼ਰ ਸਨ।