15 ਪਰਿਵਾਰ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਲ -ਆਪ ਅਤੇ ਕਾਂਗਰਸ ਨੂੰ ਝਟਕਾ-
Publish Date: Thu, 24 Sep 2026 05:07 PM (IST)
Updated Date: Fri, 25 Sep 2026 04:04 AM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਨੇੜਲੇ ਪਿੰਡ ਬਧਾਈ ਤੋਂ ਤਕਰੀਬਨ 15 ਪਰਿਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਅੰਦਰ ਪੂਰਾ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਰੋਜ਼ੀ ਬਰਕੰਦੀ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਰਾਜ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਅਧੂਰੇ ਵਾਅਦਿਆਂ ਕਾਰਨ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਸ਼ੋ੍ਮਣੀ ਅਕਾਲੀ ਦਲ ਵੱਲ ਇੱਕੋ-ਇੱਕ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ, ਜਿਸ ਕਾਰਨ ਪਾਰਟੀ ਦਾ ਆਧਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਾਉਬਰਿੰਦਰ ਸਿੰਘ, ਕਰਨਬੀਰ ਸਿੰਘ, ਬਿਕਰਨਜੀਤ ਸਿੰਘ, ਗੁਰੀ, ਲਵਦੀਪ ਸਿੰਘ, ਰਣਦੀਪ ਸਿੰਘ, ਹਰਮਨਦੀਪ ਸਿੰਘ, ਨਰੇਸ਼, ਗਗਨ, ਅਕਾਸ਼ਦੀਪ, ਸੁੱਖਾ, ਜਸਵੰਤ ਸਿੰਘ, ਕਰਤਾਰ ਸਿੰਘ ਅਤੇ ਜਗਮੀਤ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਪ੍ਰਮੁੱਖਤਾ ਨਾਲ ਹਾਜ਼ਰ ਸਨ।