- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸ਼ਮੇਸ਼ ਗਰਲਜ਼ ਸੀਨੀ. ਸੈਕੰ. ਪਬਲਿਕ ਸਕੂਲ ਬਾਦਲ ਵਿਖੇ ਸੱਤ ਰੋਜ਼ਾ ਐਨਐੱਸਐੱਸ ਵਿਸ਼ੇਸ਼ ਕੈਂਪ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ 16 ਨਵੰਬਰ ਤੋਂ 22 ਨਵੰਬਰ 2026 ਤੱਕ ਸੱਤ ਰੋਜ਼ਾ ਐਨਐੱਸਐੱਸ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਸਮਾਜ ਸੇਵਾ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਕੈਂਪ ਦੌਰਾਨ ਐਨਐੱਸਐੱਸ ਵਲੰਟੀਅਰਾਂ ਨੇ ਵੱਖ-ਵੱਖ ਸਮਾਜਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ। ਵਲੰਟੀਅਰਾਂ ਵੱਲੋਂ ਪਿੰਡ ਬਾਦਲ ’ਚ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸਮਾਜ ਸੇਵਾ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਇਸਤੋਂ ਇਲਾਵਾ ਵਲੰਟੀਅਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿੱਖ ਇਤਿਹਾਸ ਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕੀਤੀ। ਕੈਂਪ ਦੌਰਾਨ ਬਲਜਿੰਦਰ ਸਿੰਘ ਭਾਸ਼ਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਇਸੇ ਤਰ੍ਹਾਂ ਡਾ. ਗੁਰਜਿੰਦਰ ਸਿੰਘ ਨੇ ਸਿੱਖ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਲੰਟੀਅਰਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਹ ਸੱਤ ਰੋਜ਼ਾ ਕੈਂਪ ਐਨਐੱਸਐੱਸ ਪ੍ਰੋਗਰਾਮ ਅਫ਼ਸਰਾਂ ਸਤਿੰਦਰ ਕੌਰ, ਰਮਨਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ।