ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਸਿਰਫ ਬਦਨਾਮ ਕਰ ਰਹੇ : ਵਿਧਾਇਕ ਡਿੰਪੀ ਢਿੱਲੋਂ ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਦੌਲਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
Publish Date: Sun, 05 Jul 2026 04:30 PM (IST)
Updated Date: Sun, 05 Jul 2026 04:32 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨਜ਼ਦੀਕ ਆ ਰਹੀਆਂ ਹਨ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸਦੇ ਤਹਿਤ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਦੌਲਾ ਵਿਖੇ ਆਮ ਆਦਮੀ ਪਾਰਟੀ ’ਚ ਵਾਧਾ ਹੋਇਆ। ਪਿੰਡ ਦੇ ਸਰਪੰਚ ਊਧਮ ਸਿੰਘ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਅਨੇਕਾਂ ਪਰਿਵਾਰ ਜਿਨਾਂ ’ਚ ਕਾਹਨ ਸਿੰਘ, ਤੇਜੀ ਸਿੰਘ, ਮਨਪ੍ਰੀਤ ਸਿੰਘ ,ਗੁਰਪ੍ਰੀਤ ਸਿੰਘ , ਰਣਜੀਤ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਅਤੇ ਕੌਰ ਸਿੰਘ ਆਪਣੇ ਪਰਿਵਾਰ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ’ਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਵਰਗ ਨੂੰ ਮੁੱਖ ਰੱਖ ਕੇ ਨਵੀਆਂ ਨਵੀਆਂ ਯੋਜਨਾਵਾਂ ਨਵੀਆਂ ਨਵੀਆਂ ਸਹੂਲਤਾਂ ਦੇਣ ਲਈ ਹਰ ਸਮੇਂ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕਿਸੇ ਤਰ੍ਹਾਂ ਦਾ ਕੋਈ ਮੁੱਦਾ ਨਹੀਂ ਸਿਰਫ ਬਦਨਾਮ ਕਰ ਰਹੇ ਹਨ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਲਗਾਤਾਰ ਪੰਜਾਬ ਅਤੇ ਪੰਜਾਬ ਦੇ ਲੋਕ ਤਰੱਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਕਦੇ ਵੀ ਕਿਸੇ ਕੰਮ ਤੋਂ ਨਹੀਂ ਮੋੜਿਆ ਮੈਂ ਜੋ ਕੁਝ ਵੀ ਉਨ੍ਹਾਂ ਨੂੰ ਕਿਹਾ ਹੈ ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੀ ਤਰੱਕੀ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੀ ਤਰੱਕੀ ਲਈ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਲੁਹਾਰਾ, ਹੈਰੀ ਭਾਰੂ, ਕਿਰਨਪਾਲ ਸਿੰਘ ਪ੍ਰਧਾਨ, ਕੁਲਦੀਪ ਸਿੰਘ, ਟੇਕ ਸਿੰਘ ਮਠਾੜੂ, ਜਗਸੀਰ ਸਿੰਘ ਸਰਪੰਚ, ਡਾ. ਮਨਜਿੰਦਰ ਸਿੰਘ, ਬਲਜੀਤ ਸਿੰਘ ਸਰਪੰਚ ਭੁੱਟੀ ਵਾਲਾ, ਚਰਨਜੀਤ ਸਿੰਘ ਭੁੱਟੀਵਾਲਾ ਅਤੇ ਐਡਵੋਕੇਟ ਜਗਤਾਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਹਾਜ਼ਰ ਸਨ।