ਸਵੈ-ਰੁਜ਼ਗਾਰ ਸਕੀਮ ਤਹਿਤ ਦਿੱਤੀਆਂ ਸਿਲਾਈ ਮਸ਼ੀਨਾਂ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਵੈ ਰੋਜ਼ਗਾਰ ਸਕੀਮ ਤਹਿਤ ਦਿੱਤੀਆਂ ਸਿਲਾਈ ਮਸ਼ੀਨਾਂ
Publish Date: Mon, 16 Feb 2026 04:22 PM (IST)
Updated Date: Mon, 16 Feb 2026 04:24 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ‘ਸੰਨੀ ਓਬਰਾਏ ਸਵੈ-ਰੁਜ਼ਗਾਰ’ ਸਕੀਮ ਤਹਿਤ ਮੁਫਤ ਸਿਖਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜ਼ਰ ਨੇ ਦੱਸਿਆ ਕਿ ਮਸ਼ੀਨ ਲੈਣ ਉਪਰੰਤ ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਅਸੀਂ ਇਸ ਉਪਰਾਲੇ ਨਾਲ ਅਪਣਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਸੋਮ ਨਾਥ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਜਤਿੰਦਰ ਸਿੰਘ ਕੈਂਥ ਆਦਿ ਹਾਜ਼ਰ ਸਨ।