ਸ਼ਹੀਦ ਭਗਤ ਸਿੰਘ ਦੇ ਵਿਚਾਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ : ਢੋਸੀਵਾਲ
ਸ਼ਹੀਦ ਭਗਤ ਸਿੰਘ ਦੇ ਵਿਚਾਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ : ਢੋਸੀਵਾਲ
Publish Date: Mon, 23 Mar 2026 03:44 PM (IST)
Updated Date: Mon, 23 Mar 2026 03:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਵਿਕਾਸ ਮਿਸ਼ਨ ਵੱਲੋਂ ਆਯੋਜਿਤ ਸ਼ਰਧਾਂਜਲੀ ਮੀਟਿੰਗ ਦੌਰਾਨ ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ਸਮੇਤ ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਡਾ. ਸੁਰਿੰਦਰ ਗਿਰਧਰ ਅਤੇ ਪ੍ਰਦੀਪ ਧੂੜੀਆ (ਦੋਵੇਂ ਪੈਟਰਨ), ਸੀਨੀਅਰ ਮੈਂਬਰ ਰਾਜੇਸ਼ ਗਿਰਧਰ ਤੋਂ ਇਲਾਵਾ ਸੀਨੀਅਰ ਮੈਂਬਰ ਪ੍ਰਿੰਸੀਪਲ ਕੁਲਵੰਤ ਸ਼ਰਮਾ, ਸਾਹਿਲ ਕੁਮਾਰ ਹੈਪੀ, ਨਰਿੰਦਰ ਕਾਕਾ, ਕੇ.ਐੱਲ. ਮਹਿੰਦਰਾ ਅਤੇ ਵਿਕਰਾਂਤ ਤੇਰੀਆ ਆਦਿ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ। ਇਸ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਮਿੰਕਲ ਬਜਾਜ ਵੀ ਮੀਟਿੰਗ ’ਚ ਪਹੁੰਚੇ। ਮੀਟਿੰਗ ਇਸ ਮੌਕੇ ਸਰਦਾਰ ਭਗਤ ਸਿੰਘ ਦੇ ਚਿੱਤਰ ’ਤੇ ਸਮੂਹ ਮੈਂਬਰਾਂ ਵੱਲੋਂ ਫੁੱਲ ਭੇਟ ਕੀਤੇ ਗਏ। ਸਮੂਹ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਹੋਰਨਾਂ ਦੂਸਰੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਹ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਮੀਟਿੰਗ ਦੌਰਾਨ ਚੇਅਰਮੈਨ ਰੱਖਰਾ ਨੇ ਉਕਤ ਸ਼ਹੀਦਾਂ ਨੂੰ ਸ਼ਰਧਾਂਜਲੀਭੇਂਟ ਕਰਦੇ ਹੋਏ ਕਿਹਾ ਕਿ ਸ਼ਹੀਦ ਕਿਸੇ ਇੱਕ ਕੌਮ ਜਾਂ ਵਰਗ ਦੇ ਨਹੀਂ ਹੁੰਦੇ ਸਗੋਂ ਇਹ ਸਾਰੇ ਦੇਸ਼ ਦੇ ਵਡਮੁੱਲੇ ਹੀਰੇ ਹੁੰਦੇ ਹਨ।