ਸ਼ਿਵਾਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ ਅੱਠਵੀਂ ਦਾ ਨਤੀਜਾ ਸੌ ਫੀਸਦੀ
ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ ਸ੍ਰੀ ਮੁਕਤਸਰ ਸਾਹਿਬ ਦਾ ਅੱਠਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Sat, 11 Apr 2026 04:42 PM (IST)
Updated Date: Sat, 11 Apr 2026 04:45 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ’ਚ ਸ੍ਰੀ ਮੁਕਤਸਰ ਸਾਹਿਬ ਦੀ ਨਾਮੀ ਸੰਸਥਾ ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ 32 ਸਾਲ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫੀਸਦੀ ਨਤੀਜੇ ਨਾਲ ਖੂਬ ਮੱਲਾਂ ਮਾਰੀਆਂ ਅਤੇ ਚੰਗੇ ਅੰਕ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕੁਸਮ ਪਰੂਥੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਦੌਰਾਨ 14 ਵਿਦਿਆਰਥੀਆਂ ਨੇ 85% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ। ਸੁਮੈਯਾ ਪੁੱਤਰੀ ਸ੍ਰੀ ਕਾਦਿਰ ਨੇ 568/600 (94.66%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਰਵੀਸ਼ ਗੋਇਲ ਸਪੁੱਤਰ ਸ੍ਰ. ਵਿਜੇ ਕੁਮਾਰ ਨੇ 556/600 (92.66%) ਅੰਕ ਪ੍ਰਾਪਤ ਕਰਕੇ ਸਕੂਲ ’ਚ ਦੂਜਾ ਸਥਾਨ ਅਤੇ ਗੁਰਨੂਰ ਕੌਰ ਸਪੁੱਤਰੀ ਸ੍ਰ. ਗੁਰਰਾਜਵਿੰਦਰ ਸਿੰਘ ਨੇ 554/600 (92.33%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ, ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਹਨਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਦੇ ਸਿਰ ਬੰਨ੍ਹਿਆ।