- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਵਿਆਹ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

-ਮਲੋਟ ’ਚ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਕਰਵਾਇਆ ਸੂਬਾ ਪੱਧਰੀ ਸਮਾਗਮ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਪੰਜਾਬ ਸਰਕਾਰ ਬਾਲ ਵਿਆਹ ਨੂੰ ਜੜ੍ਹੋਂ ਖਤਮ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ, ਤਾਂ ਜੋ ਨਾਬਾਲਿਗ ਲੜਕੀਆਂ ਦੀ ਜ਼ਿੰਦਗੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੀ ਮੁਸਤੈਦੀ ਸਦਕਾ ਪੰਜਾਬ ’ਚ ਤਕਰੀਬਲ 150 ਲੜਕੀਆਂ ਦੇ ਬਾਲ ਵਿਆਹ ਹੋਣ ਤੋਂ ਰੁਕਵਾਇਆ ਹੈ ਅਤੇ ਇਸ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 32 ਕੁੜੀਆਂ ਦੇ ਬਾਲ ਵਿਆਹ ਰੁਕਵਾਏ ਗਏ ਹਨ। ਇਸ ਤਰ੍ਹਾਂ ਪੰਜਾਬ ’ਚ ਸਭ ਤੋਂ ਘੱਟ ਬਾਲ ਵਿਆਹ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ।
ਕੈਬਨਿਟ ਮੰਤਰੀ ਅਨੁਸਾਰ ਆਂਗਨਵਾੜੀ ਵਰਕਰਾਂ, ਹੈਲਪਰਾਂ ਤੇ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬਾਲ ਵਿਆਹ ਦੀ ਪ੍ਰਥਾ ਖ਼ਿਲਾਫ਼ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਬਾਲ ਵਿਆਹ ਸਬੰਧੀ ਕੋਈ ਸੂਚਨਾਂ ਪ੍ਰਾਪਤ ਹੁੰਦੀ ਹੈ, ਤਾਂ ਇਸ ਦੀ ਸ਼ਿਕਾਇਤ ਬਾਲ ਸੁਰੱਖਿਆ ਵਿਭਾਗ ਜਾਂ ਟੋਲ ਫਰੀ ਨੰਬਰ 1098 ਜਾਂ 112 ’ਤੇ ਕੀਤੀ ਜਾ ਸਕਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਹਲਕਾ ਮਲੋਟ ਦੀਆਂ 10 ਪੰਚਾਇਤਾਂ ਨੂੰ ਬਾਲ ਵਿਆਹ ਮੁਕਤ ਕੀਤੇ ਜਾਣ ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਸਮਾਗਮ ’ਚ ਬਾਲ ਵਿਆਹ ਪ੍ਰਥਾ ਖਿਲਾਫ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਜਸ ਰਾਈਟ ਫਾਰ ਚਿਲਡਰਨ ਫਾਊਂਡਰ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਪਰਮਜੀਤ ਸਿੰਘ ਬਡੋਲਾ , ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਿਵਾਨੀ ਨਾਗਪਾਲ, ਕੌਂਸਲਰ ਸਾਰਕਾ ਗਰਗ, ਕੌਂਸਲਰ ਬਲਜੀਤ ਕੌਰ ਡਿੰਪਲ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ, ਜਤਿੰਦਰ ਸ਼ਾਸਤਰੀ, ਲਵ ਬੱਤਰਾ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਸ਼ਿੰਦਰਪਾਲ ਸਿੰਘ ਆਂਗਨਵਾੜੀ ਵਰਕਰ, ਹੈਲਪਰ ਆਦਿ ਹਾਜ਼ਰ ਸਨ।