ਸਿੱਖ ਮਿਸ਼ਨਰੀ ਕਾਲਜ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸਿੱਖ ਮਿਸ਼ਨਰੀ ਕਾਲਜ ਵੱਲੋਂ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Tue, 28 Apr 2026 06:22 PM (IST)
Updated Date: Tue, 28 Apr 2026 06:25 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ, ਨਾਕਾ ਨੰ 4 ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਵਿੱਚੋਂ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਵਾਰ ਵੀ ਬੱਚਿਆਂ ਨੇ ਵਧੀਆ ਨੰਬਰ ਹਾਸਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਪੇਸ਼ ਕੀਤਾ। ਸਮਾਰੋਹ ਦੌਰਾਨ ਸਿੱਖ ਮਸ਼ੀਨਰੀ ਕਾਲਜ ਵੱਲੋਂ ਆਏ ਹੋਏ ਪਤਵੰਤੇ ਸੱਜਣਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਮਨਮੋਹਨ ਸਿੰਘ, ਮਾਸਟਰ ਅਵਤਾਰ ਸਿੰਘ, ਪਰਸ਼ੋਤਮ ਸਿੰਘ, ਵਰਿਆਮ ਸਿੰਘ ਅਤੇ ਖੁਸ਼ਮਨਪ੍ਰੀਤ ਸਿੰਘ ਹਾਜਰ ਸਨ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਅੱਗੋਂ ਵਾਸਤੇ ਵੀ ਇਸ ਪ੍ਰੀਖਿਆ ’ਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕਲ ਪ੍ਰਿੰਸੀਪਲ ਸੁਨੀਤਾ ਮੈਡਮ, ਵਾਈਸ ਪ੍ਰਿੰਸੀਪਲ ਪਰਵੀਨ ਰਾਣੀ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ। ਪ੍ਰੋਗਰਾਮ ਦੇ ਅੰਤ ’ਚ ਆਏ ਪਤਵੰਤੇ ਸੱਜਣਾ ਨੂੰ ਖੁਸਮਨਪ੍ਰੀਤ ਸਿੰਘ ਵੱਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।