ਛੇਵਾਂ ਕਬੱਡੀ ਕੱਪ ਕਰਵਾਇਆ, ਹਨੀ ਫੱਤਣਵਾਲਾ ਵੱਲੋਂ ਉਦਘਾਟਨ
ਪਿੰਡ ਚੜ੍ਹੇਵਾਨ ’ਚ ਛੇਵਾਂ ਕਬੱਡੀ ਕੱਪ ਕਰਵਾਇਆ, ਹਨੀ ਫੱਤਣਵਾਲਾ ਨੇ ਕੀਤਾ ਉਦਘਾਟਨ
Publish Date: Sat, 14 Mar 2026 04:38 PM (IST)
Updated Date: Sat, 14 Mar 2026 04:39 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਚੜ੍ਹੇਵਾਨ ਵਿਖੇ ਸਮੂਹ ਪਿੰਡ ਵਾਸੀਆਂ ਤੇ ਪੰਚਾਇਤ ਦੇ ਸਹਿਯੋਗ ਨਾਲ ਛੇਵਾਂ ਕਬੱਡੀ ਕੱਪ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਉਦਘਾਟਨ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਉਦਘਾਟਨ ਸਮੇਂ ਉਨ੍ਹਾਂ ਨੇ ਮੈਦਾਨ ’ਚ ਮੌਜੂਦ ਖਿਡਾਰੀਆਂ ਨਾਲ ਜਾਣ-ਪਛਾਣ ਵੀ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਮਾਰੂ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਤੰਦਰੁਸਤ ਅਤੇ ਅਨੁਸ਼ਾਸਿਤ ਬਣਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ’ਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਦੀ ਇਸ ਉਪਰਾਲੇ ਲਈ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਖੇਡ ਮੇਲੇ ਪਿੰਡਾਂ ’ਚ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਕਬੱਡੀ ਕੱਪ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਈਆਂ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਵੀ ਕਰਵਾਏ ਜਾਣਗੇ, ਜੋ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣਨਗੇ। ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ, ਨੌਜਵਾਨ ਕਲੱਬਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਵੀ ਹਾਜ਼ਰ ਸਨ। ਇਸ ਮੌਕੇ ਸੁਖਵਿੰਦਰ ਸਿੰਘ ਮਨੇਸ, ਭੁਪਿੰਦਰ ਸਿੰਘ ਚੜੇਵਾਨ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਕੰਵਰਦੀਪ ਸਿੰਘ ਦੀਪ ਚੜ੍ਹੇਵਾਨ, ਨਿਰਭੈਅ ਸਿੰਘ ਸਰਪੰਚ ਪਿੰਡ ਚੜ੍ਹੇਵਾਨ, ਗੁਰਵੰਤ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸੰਗੂਧੌਣ, ਕਾਲਾ ਬਰਾੜ, ਗੁਰਜੀਤ ਸਿੰਘ ਸਦਰਵਾਲਾ, ਬਬਲੂ ਬਰਾੜ, ਕਰਮਜੀਤ ਸਿੰਘ ਕਰਮਾ, ਰਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਮਨੇਸ਼, ਸੋਨੂੰ ਭੁੱਲਰ, ਦਲੇਰ ਸਿੰਘ, ਅਰਵਿੰਦਰ ਸਿੰਘ, ਇਕਬਾਲ ਸਿੰਘ ਢਿਲੋਂ, ਸੂਬਾ ਸਿੰਘ ਮਨੇਸ ਅਤੇ ਭਪਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।