7 ਜੂਨ ਨੂੰ ਜ਼ਿਲ੍ਹੇ ’ਚ ਵੋਟਰਾਂ ਲਈ ਲੱਗੇਗਾ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
07 ਜੂਨ ਨੂੰ ਜ਼ਿਲ੍ਹੇ ’ਚ ਵੋਟਰਾਂ ਲਈ ਲੱਗੇਗਾ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
Publish Date: Fri, 05 Jun 2026 03:19 PM (IST)
Updated Date: Fri, 05 Jun 2026 03:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਅਮਿਤ ਕੁਮਾਰ ਪੰਚਾਲ, ਆਈਏਐੱਸ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਐੱਸਆਈਆਰ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੁੱਲ 693776 ਵੋਟਰਾਂ ਵਿੱਚੋਂ ਹੁਣ ਤੱਕ 640840 ਵੋਟਰਾਂ (92.37 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਹਾਲੇ ਵੀ ਜਿਲ੍ਹੇ ਦੇ 52936 ਵੋਟਰ ਅਨ-ਮੈਪਡ ਹਨ, ਜਿਨਾਂ ਨੂੰ ਕਵਰ ਕਰਨਾ ਬਹੁਤ ਜਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ ਵੋਟਰ ਸੂਚੀ ਸਾਲ 2003 ਦੇ ਡਾਟਾ ਨਾਲ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜਿਲ੍ਹੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੈਂਪ ਵਾਲੇ ਦਿਨ ਸਾਰੇ ਬੂਥ ਲੈਵਲ ਅਫ਼ਸਰ (ਬੀਐੱਲਓ) ਆਪਣੇ-ਆਪਣੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਤੇ ਵੋਟਰਾਂ ਦੀ ਸਹਾਇਤਾ ਕਰਨਗੇ। ਉਹ ਵੋਟਰ ਜਿਨ੍ਹਾਂ ਦੀ ਮੈਪਿੰਗ ਅਜੇ ਪੈਡਿੰਗ ਹੈ, ਉਹ ਬੂਥ ਲੈਵਲ ਅਫ਼ਸਰਾਂ ਪਾਸੋਂ ਆਪਣੀ ਮੈਪਿੰਗ ਕਰਵਾ ਸਕਦੇ ਹਨ। ਜਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀਐਲਏਜ਼) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਅਮਿਤ ਕੁਮਾਰ ਪੰਚਾਲ ਜਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸਆਈਆਰ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 693776 ਵੋਟਰਾਂ ਵਿੱਚੋਂ ਹੁਣ ਤੱਕ 640840 ਵੋਟਰਾਂ (92.37 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜਿਲ੍ਹੇ ਦੇ 52936 ਵੋਟਰ ਅਨ-ਮੈਪਡ ਹਨ, ਜਿਹਨਾਂ ਨੂੰ ਕਵਰ ਕਰਨਾ ਬਹੁਤ ਜਰੂਰੀ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਅਤੇ ਉਹਨਾਂ ਦੇ ਬੂਥ ਲੈਵਲ ਏਜੰਟਾਂ (ਬੀਐਲਏਜ਼) ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਇੱਕ ਰੋਜ਼ਾ ਵਿਸ਼ੇਸ਼ ਕੈਂਪ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।