- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਘਰ ਘਰ ਪਹੁੰਚਾਉਣ ਲਈ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਸ਼ੁਰੂ : ਡੀਸੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਡਾਕੂਮੈਂਟਰੀ ਵੈਨ ਰੋਜਾਨਾਂ ਦੋ ਪਿੰਡ ਕਵਰ ਕਰਦਿਆਂ ਪਹਿਲਾ ਸ਼ੋਅ ਸ਼ਾਮ 6 ਵਜੇ ਅਤੇ ਦੂਜਾ ਸ਼ੋਅ ਕਰੀਬ 7:30 ਵਜੇ ਦਿਖਾਇਆ ਕਰੇਗੀ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਬਲਾਕ ਗਿੱਦੜਬਾਹਾ ਦੇ ਪਿੰਡਾਂ ਵਿਚ 9 ਜੁਲਾਈ ਨੂੰ ਡਾਕੂਮੈਂਟਰੀ ਵੈਨ ਵੱਲੋਂ ਪਿੰਡ ਦੋਦਾ ਅਤੇ ਮੱਲਣ ਵਿਖੇ, 10 ਜੁਲਾਈ ਨੂੰ ਪਿੰਡ ਭਲਾਈਆਣਾ ਅਤੇ ਸਾਹਿਬ ਚੰਦ ਵਿਖੇ, 11 ਜੁਲਾਈ ਨੂੰ ਪਿੰਡ ਚੋਟੀਆਂ ਅਤੇ ਕੋਟਭਾਈ ( ਕੋਠੇ ਦਸ਼ਮੇਸ਼ ਨਗਰ) ਵਿਖੇ, 12 ਜੁਲਾਈ ਨੂੰ ਕੋਟਭਾਈ ਅਤੇ ਕੋਟਭਾਈ (ਕੋਠੇ ਹਿੰਮਤਪੂਰਾ) ਵਿਖੇ ਸ਼ੋਅ ਦਿਖਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ’ਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ।