ਵਿਜ਼ਡਮ ਵਰਲਡ ਸਕੂਲ ’ਚ ਮਨਾਇਆ ਪ੍ਰਿਥਵੀ ਦਿਵਸ
ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ‘ਪ੍ਰਿਥਵੀ ਦਿਵਸ’ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ
Publish Date: Thu, 23 Apr 2026 04:51 PM (IST)
Updated Date: Fri, 24 Apr 2026 04:02 AM (IST)

-ਬੱਚਿਆਂ ਨੇ ਲਿਆ ਵਾਤਾਵਰਣ ਬਚਾਉਣ ਦਾ ਪ੍ਰਣ ਧਰਤੀ ’ਤੇ ਵਧ ਰਹੇ ਪ੍ਰਦੂਸ਼ਣ ਤੇ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਵਿਜ਼ਡਮ ਵਰਲਡ ਸਕੂਲ, ਥਾਂਦੇਵਾਲਾ ਵਿਖੇ ‘ਪ੍ਰਿਥਵੀ ਦਿਵਸ’ (Earth Day) ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਨੂੰ ਸਮਰਪਿਤ ਸਕੂਲ ਕੈਂਪਸ ’ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੀ ਮਹੱਤਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਦਿਨ ਦੀ ਸ਼ੁਰੂਆਤ ਇੱਕ ਵਿਸ਼ੇਸ਼ ਅਸੈਂਬਲੀ ਨਾਲ ਹੋਈ, ਜਿਸ ਵਿੱਚ ਸਕੂਲ ਦੇ ਚੈਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਧਰਤੀ ’ਤੇ ਵਧ ਰਹੇ ਪ੍ਰਦੂਸ਼ਣ, ਖਾਸ ਕਰਕੇ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਪਿੱਛੋਂ ਰਾਵੀ ਹਾਊਸ ਦੇ ਇੰਚਾਰਜ ਮੈਡਮ ਨੇਹਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜੇਕਰ ਅਸੀਂ ਅੱਜ ਆਪਣੀ ਧਰਤੀ ਨੂੰ ਨਾ ਸੰਭਾਲਿਆ ਤਾਂ ਆਉਣ ਵਾਲਾ ਭਵਿੱਖ ਖ਼ਤਰੇ ’ਚ ਪੈ ਸਕਦਾ ਹੈ। ਬੱਚਿਆਂ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਤਿਆਗਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲਾਂ ’ਚ ਵਾਈਸ ਪ੍ਰਿੰਸੀਪਲ ਮੈਡਮ ਸੋਨੀਆ ਅਤੇ ਕੋਆਰਡੀਨੇਟਰ ਮੈਡਮ ਪੂਨਮ ਸ਼ਰਮਾ ਦੀ ਅਗਵਾਈ ਹੇਠ ਮੈਡਮ ਸੁਨੀਤਾ, ਮੈਡਮ ਅਰਮਨ ਮੈਡਮ ਜੋਤੀ, ਮੈਡਮ ਸ਼ਿਫਾਲੀ, ਮੈਡਮ ਰਜਨੀ, ਮੈਡਮ ਭੂਮਿਕਾ, ਮੈਡਮ ਰਣਜੀਤ, ਮੈਡਮ ਜਸਪ੍ਰੀਤ ਨੇ ਨੰਨ੍ਹੇ-ਮੁੰਨੇ ਬੱਚਿਆਂ ਲਈ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਆਪਣੀ ਕਲਪਨਾ ਸ਼ਕਤੀ ਨਾਲ ਧਰਤੀ, ਰੁੱਖਾਂ ਅਤੇ ਪਾਣੀ ਦੀ ਮਹੱਤਤਾ ਨੂੰ ਦਰਸਾਉਂਦੇ ਬਹੁਤ ਹੀ ਸੁੰਦਰ ਚਿੱਤਰ ਬਣਾਏ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵੱਲੋਂ ਇਨ੍ਹਾਂ ਨੰਨ੍ਹੇ ਕਲਾਕਾਰਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਵਾਤਾਵਰਣ ਦੇ ਰੱਖਿਅਕ ਬਣਨ ਦੀ ਸਲਾਹ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਹਮੇਸ਼ਾ ਉਨ੍ਹਾਂ ਦੇ ਬੌਧਿਕ ਅਤੇ ਸਮਾਜਿਕ ਵਿਕਾਸ ਲਈ ਅਜਿਹੇ ਪਲੇਟਫਾਰਮ ਮੁਹੱਈਆ ਕਰਵਾਉਂਦਾ ਰਹੇਗਾ। ਅੰਤ ’ਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੀ ਸਹੁੰ ਚੁੱਕੀ।