- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ 29 ਨਵੰਬਰ ਨੂੰ : ਢੋਸੀਵਾਲ

ਪੰਜਾਬੀ ਜਾਗਰਣ, ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਆਉਂਦੀ 29 ਨਵੰਬਰ ਐਤਵਾਰ ਨੂੰ ਸਥਾਨਕ ਸਿਟੀ ਹੋਟਲ ਵਿਖੇ ਬਾਅਦ ਦੁਪਹਿਰ 3:00 ਵਜੇ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਚਾਲੂ ਸਾਲ ਦੌਰਾਨ ਮਿਸ਼ਨ ਵੱਲੋਂ ਕੀਤੇ ਗਏ ਸਮਾਜ-ਸੇਵਾ ਦੇ ਕੰਮਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਮਿਸ਼ਨ ਮੁਖੀ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਕਰਨਗੇ ਤੇ ਸਮੂਹ ਅਹੁਦੇਦਾਰ ਤੇ ਮੈਂਬਰ ਮੀਟਿੰਗ ’ਚ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਚਾਲੂ ਸਾਲ ਨੂੰ ਅਲਵਿਦਾ ਕਹਿਣ ਅਤੇ ਆਉਣ ਵਾਲੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਅਗਲੇ ਮਹੀਨੇ ਮਨਾਏ ਜਾਣ ਵਾਲੇ ਸਮਾਰੋਹ ਸਬੰਧੀ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਸਮਾਗਮ ’ਚ ਸਮੂਹ ਮਿਸ਼ਨ ਮੈਂਬਰ ਪਰਿਵਾਰ ਸਮੇਤ ਭਾਗ ਲੈਣਗੇ। ਉਕਤ ਜਾਣਕਾਰੀ ਦਿੰਦਿਆਂ ਸ਼ਰੀ ਢੋਸੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਮਨਾਏ ਜਾਣ ਵਾਲੇ ਉਕਤ ਸਮਾਰੋਹ ਸਮੇਂ ਕਲਚਰਲ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ ਤੇ ਇਸਦੇ ਨਾਲ ਹੀ ਸਿੱਖਿਆ ਅਤੇ ਖੇਡਾਂ ਸਮੇਤ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਵਿਚਾਰ ਹੈ। ਪ੍ਰਧਾਨ ਢੋਸੀਵਾਲ ਨੇ ਮਿਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਉਕਤ 29 ਨਵੰਬਰ ਐਤਵਾਰ ਦੀ ਮੀਟਿੰਗ ਵਿੱਚ ਸਮੇਂ-ਸਿਰ ਸਥਾਨਕ ਸਿਟੀ ਹੋਟਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।