ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ : ਵਿਧਾਇਕ ਕਾਕਾ ਬਰਾੜ
ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ : ਵਿਧਾਇਕ ਕਾਕਾ ਬਰਾੜ
Publish Date: Mon, 02 Feb 2026 03:55 PM (IST)
Updated Date: Mon, 02 Feb 2026 03:58 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਿੰਡ ਚੌਂਤਰਾ ਵਿਖੇ ਪੀਰ ਬਾਬਾ ਮੱਲੇਸ਼ਾਹ ਸਪੋਰਟਸ ਕਲੱਬ ਵੱਲੋਂ 4 ਰੋਜ਼ਾ ਬੇਅੰਤ ਸਿੰਘ ਬੁੱਟਰ ਯਾਦਗਾਰੀ ਚੌਥਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਬੂਟਾ ਸਿੰਘ ਆਸਟ੍ਰੇਲੀਆ ਵੱਲੋਂ ਆਪਣੇ ਭਰਾ ਬੇਅੰਤ ਸਿੰਘ ਬੁੱਟਰ ਦੀ ਯਾਦ ’ਚ ਹਰ ਸਾਲ ਇਹ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ 11 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਪ੍ਰਬੰਧਕਾਂ ਨੂੰ ਸੌਂਪੀ। ਇਸ ਮੌਕੇ ਕਲੱਬ ਦੇ ਪ੍ਰਧਾਨ ਵਕੀਲ ਸਿੰਘ ਤੇ ਸਮੂਹ ਮੈਂਬਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਆਖਿਆ ਕਿ ਵਿਧਾਇਕ ਕਾਕਾ ਬਰਾੜ ਨੇ ਸਾਡੇ ਪਿੰਡ ਦੀ ਬਹੁਤ ਸਾਲਾਂ ਤੋਂ ਲਟਕਦੀ ਆ ਰਹੀ ਪੀਣ ਵਾਲੇ ਪਾਣੀ ਦੀ ਮੰਗ ਨੂੰ ਪੂਰਾ ਕੀਤਾ ਹੈ। ਜਿਸ ਸਦਕਾ ਨਗਰ ਹਮੇਸ਼ਾ ਇਨ੍ਹਾਂ ਦਾ ਰਿਣੀ ਰਹੇਗਾ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਦੀਪ ਸ਼ਰਮਾ, ਗੁਰਮੀਤ ਸਿੰਘ, ਕਰਮਜੀਤ ਸਿੰਘ ਮੈਂਬਰ, ਕਰਨਜੀਤ ਸਿੰਘ ਮੈਂਬਰ, ਰੋਸ਼ਨ ਸਿੰਘ ਮੈਂਬਰ, ਪਵਿੱਤਰ ਮੱਲੀ ਮੈਂਬਰ, ਮਨੀ ਮੈਂਬਰ, ਜਗਦੀਸ਼ ਸਿੰਘ, ਰੁਲਦੂ ਸਿੰਘ, ਹਰਮਨਦੀਪ ਸਿੰਘ, ਸਰਪੰਚ ਸੁਖਬੀਰ ਸਿੰਘ, ਕੁਲਵੰਤ ਸਿੰਘ, ਗੱਗੂ ਬੁੱਟਰ, ਕਰਮ ਸਿੰਘ, ਡਾ ਕਾਲਾ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਸੁਖਮੰਦਰ ਸਿੰਘ ਨੀਲੂ, ਕਾਕੂ ਸਿੰਘ, ਸੁਖਚੈਨ ਸਿੰਘ ਮਿਸਤਰੀ, ਲਛਮਣ ਸਿੰਘ ਫੌਜੀ, ਡਾ ਅਵਤਾਰ ਸਿੰਘ, ਅਵਤਾਰ ਸਿੰਘ, ਅੰਗਰੇਜ਼ ਸਿੰਘ, ਸਾਹਿਬ ਸਿੰਘ, ਬੁੱਧ ਸਿੰਘ, ਦਲੀਪ ਸਿੰਘ, ਅਮਨਦੀਪ ਸਿੰਘ ਗੋਰਾ, ਸੱਤਾ ਸਿੰਘ, ਸਰਪੰਚ ਚੜ੍ਹੇਵਾਨ ਨਿਰਭੈ ਸਿੰਘ ਬੁੱਟਰ ਆਦਿ ਹਾਜ਼ਰ ਸਨ।