‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 3 ਮਹੀਨਿਆਂ 422 ਮੁਕਦਮੇ ਦਰਜ, 621 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ
Publish Date: Mon, 29 Jun 2026 05:39 PM (IST)
Updated Date: Mon, 29 Jun 2026 05:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਦੀ ਦੇਖ-ਰੇਖ ਹੇਠ ਜਿੱਥੇ ਇੱਕ ਪਾਸੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ, ਸੁਦਾਗਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਗਿਰੋਹਾਂ ਵਿਰੁੱਧ ਲਗਾਤਾਰ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਘਰੇ ’ਚ ਲਿਆਂਦਾ ਜਾ ਰਿਹਾ ਹੈ। ਨਸ਼ਿਆਂ ਖ਼ਿਲਾਫ਼ ਕਾਰਵਾਈ ਤੇ ਰਿਕਵਰੀ 01 ਅਪ੍ਰੈਲ 2026 ਤੋਂ ਅੱਜ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਿਆਂ ਖ਼ਿਲਾਫ਼ 422 ਮੁਕਦਮੇ ਦਰਜ ਕਰਕੇ 621 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਜੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਉਹ ਇਸ ਪ੍ਰਕਾਰ ਹਨ। ਹੈਰੋਇਨ – 3.329 ਕਿਲੋਗ੍ਰਾਮ ਅਫ਼ੀਮ – 3.688 ਕਿਲੋਗ੍ਰਾਮ ਪੋਸਤ – 208.900 ਕਿਲੋਗ੍ਰਾਮ ਪਾਬੰਦੀਸ਼ੁਦਾ ਗੋਲੀਆਂ –25253 ਨਸ਼ੀਲਾ ਪਾਊਡਰ - 25 ਗ੍ਰਾਮ ਪਾਬੰਦੀਸ਼ੁਦਾ ਕੈਪਸ਼ੂਲ – 54401 ਡਰੱਗ ਮਨੀ – 355560 ਐਸਐਸਪੀ ਨੇ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਕਾਉਂਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਐਨਡੀਪੀਐਸ ਐਕਟ ਅਧੀਨ ਗੰਭੀਰ ਦੋਸ਼ਾਂ ’ਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ’ਚ ਲਿਆਈ ਜਾ ਰਹੀ ਹੈ। ਐਸਐਸਪੀ ਅਭਿਮੰਨਿਊ ਰਾਣਾ ਨੇ ਲੋਕਾਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਗੁਪਤ ਤਰੀਕੇ ਨਾਲ ਸਾਂਝੀ ਕੀਤੀ ਜਾਵੇ। ਪੁਲਿਸ ਹਰ ਸੂਚਨਾ ’ਤੇ ਗੰਭੀਰਤਾ ਨਾਲ ਕਾਰਵਾਈ ਕਰੇਗੀ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਅੱਗੇ ਵੀ ਅਜਿਹੀਆਂ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਜਾਰੀ ਰੱਖੇਗੀ।