ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ ਭਗੌੜੇ ਮੁਲਜ਼ਮ ਕਾਬੂ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ ਪੀਓ ਭਗੌੜੇ ਮੁਲਜ਼ਮ ਕਾਬੂ
Publish Date: Fri, 28 Aug 2026 06:28 PM (IST)
Updated Date: Fri, 28 Aug 2026 06:31 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ’ਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀਓ) ਐਲਾਨੇ ਗਏ ਮੁਲਜ਼ਮਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋ ਪੀਓ ਭਗੌੜੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪਹਿਲੇ ਮਾਮਲੇ ’ਚ ਸਪੈਸ਼ਲ ਸਟਾਫ਼ ਵੱਲੋਂ ਮਿਤੀ 27.08.2026 ਨੂੰ ਕਾਰਵਾਈ ਕਰਦਿਆਂ ਥਾਣਾ ਲੱਖੇਵਾਲੀ ਅਧੀਨ ਭਗੌੜਾ ਐਲਾਨੇ ਗਏ ਮੁਲਜ਼ਮ ਕੁਲਵੰਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਭੰਗਚੜੀ ਨੂੰ ਕਾਬੂ ਕੀਤਾ ਗਿਆ। ਦੂਜੇ ਮਾਮਲੇ ’ਚ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਥਾਣਾ ਕਬਰਵਾਲਾ ’ਚ ਭਗੌੜੇ ਐਲਾਨੇ ਗਏ ਮੁਲਜ਼ਮ ਰਣਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਛੋਟਾ ਰੱਤਾ ਖੇੜਾ ਨੂੰ ਵੀ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।