2.605 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਕਿਲੋ 605 ਗ੍ਰਾਮ ਅਫੀਮ ਸਮੇਤ 01 ਕਾਬੂ
Publish Date: Fri, 13 Mar 2026 05:20 PM (IST)
Updated Date: Fri, 13 Mar 2026 05:21 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਭਿਮੰਨਿਊ ਰਾਣਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਨਿਰੰਤਰ ਕਾਰਵਾਈ ਜਾਰੀ ਹੈ। ਇਸੇ ਕੜੀ ਤਹਿਤ ਮਨਮੀਤ ਸਿੰਘ ਢਿੱਲੋਂ, ਐਸਪੀ (ਡੀ) ਅਤੇ ਹਰਬੰਸ ਸਿੰਘ ਡੀਐਸਪੀ ਲੰਬੀ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਕਿਲਿਆਂਵਾਲੀ ਅਤੇ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ 01 ਨੌਜਵਾਨ ਨੂੰ 2 ਕਿੱਲੋ 605 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਮਿਤੀ 12.03.2026 ਨੂੰ ਪੁਲਿਸ ਪਾਰਟੀ ਵੱਲੋਂ ਪਿੰਡ ਕਿਲਿਆਂਵਾਲੀ ਤੋਂ ਪਿੰਡ ਵੜਿੰਗ ਖੇੜਾ ਜਾ ਰਹੇ ਸੀ ਰਸਤੇ ’ਚ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਸ਼ੱਕ ਦੇ ਆਧਾਰ ਤੇ ਰੋਕ ਕੇ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਨਾਨਾ ਲਾਲ ਪੁੱਤਰ ਲਾਲੂ ਰਾਮ ਵਾਸੀ ਨੰਦਬਈ ਤਹਿਸੀਲ ਬੇਗੂ ਜਿਲਾ ਚਿਤੌੜਗੜ (ਰਾਜਸਥਾਨ) ਦੱਸਿਆ। ਸ਼ੱਕ ਦੇ ਅਧਾਰ ਤੇ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋ 2 ਕਿਲੋ 605 ਗ੍ਰਾਮ ਅਫੀਮ ਬਰਾਮਦ ਹੋਈ। ਫੜ੍ਹੇ ਗਏ ਵਿਅਕਤੀ ਖਿਲਾਫ਼ ਆਰਜੀ ਥਾਣਾ ਕਿੱਲਿਆਂਵਾਲੀ ਵਿੱਚ ਮੁਕਦਮਾ ਨੰਬਰ 73 ਅ/ਧ 18B/61/85 ਐਨਡੀਪੀਐਸ ਐਕਟ ਤਹਿਤ ਥਾਣਾ ਲੰਬੀ ਵਿਖੇ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ। ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ ’ਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਨੂੰ ਵੀ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਹੈਲਪਲਾਈਨ ਨੰਬਰ: 8054942100 ’ਤੇ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।