- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀਓ ਭਗੌੜਾ ਮੁਲਜ਼ਮ ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪੁਲਿਸ ਮੁੱਖੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀਓ ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੀਓ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਮਾਨਯੋਗ ਅਦਾਲਤ ਵੱਲੋਂ ਭਗੌੜਾ (ਪੀਓ) ਐਲਾਨੇ ਗਏ ਮੁਲਜ਼ਮ ਸ਼ਮਸ਼ੇਰ ਖੱਟਾ ਪੁੱਤਰ ਜਰਨੈਲ ਸਿੰਘ, ਵਾਸੀ ਮੌੜ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਪੀਓ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਖੱਟਾ ਪੁੱਤਰ ਜਰਨੈਲ ਸਿੰਘ, ਵਾਸੀ ਮੌੜ ਵਜੋਂ ਹੋਈ ਹੈ। ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 313 ਮਿਤੀ ਸਾਲ 2020, ਧਾਰਾ 61/1/14 ਐਕਸਾਈਜ਼ ਐਕਟ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ ਮਿਤੀ 31.01.2025 ਨੂੰ ਭਗੌੜਾ (ਪੀਓ) ਘੋਸ਼ਿਤ ਕੀਤਾ ਗਿਆ ਸੀ। ਪੀਓ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਮਿਤੀ 23.10.2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤਾਂ ਵੱਲੋਂ ਭਗੌੜੇ (ਪੀਓ) ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਅਜਿਹੇ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ’ਚ ਲਿਆਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮਾਨਯੋਗ ਅਦਾਲਤਾਂ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਭਵਿੱਖ ‘ਚ ਵੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।