ਮੁਕਤਸਰ ਦੀਆਂ ਚਾਰੇ ਸਬ ਡਿਵੀਜ਼ਨਾਂ ’ਚ ਇਕੋ ਸਮੇਂ ਵਿੱਢਿਆ ‘ਕਾਸੋ’ ਆਪ੍ਰੇਸ਼ਨ
ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ
Publish Date: Sat, 17 Jan 2026 06:30 PM (IST)
Updated Date: Sat, 17 Jan 2026 06:33 PM (IST)

ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀਜੀਪੀ ਪੰਜਾਬ ਗੋਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀਆਈਜੀ ਨਿਲਾਂਬਰੀ ਜਗਦਲੇ ਵਿਜੇ ਆਈਪੀਐਸ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈਪੀਐਸ ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਵੱਡੇ ਪੱਧਰ ਤੇ ਸਰਚ ਓਪਰੇਸ਼ਨ (ਕਾਸੋ) ਕੀਤਾ ਜਾ ਰਿਹਾ ਹੈ। ਇਸ ਦੌਰਾਨ ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀਐਸਪੀ (ਸੀਏਡਬਲਯੂ ਐਂਡ ਸੀ), ਰਛਪਾਲ ਸਿੰਘ ਡੀਐਸਪੀ (ਡੀ), ਰਾਜੇਸ਼ ਠਾਕੁਰ ਡੀਐਸਪੀ (ਐਚ ਐਂਡ ਐਫ਼), ਅੰਗਰੇਜ ਸਿੰਘ ਡੀਐਸਪੀ (ਮਲੋਟ), ਪ੍ਰਦੀਪ ਸਿੰਘ ਡੀਐਸਪੀ (ਐਨਡੀਪੀਐਸ), ਹਰਬੰਸ ਸਿੰਘ ਡੀਐਸਪੀ (ਲੰਬੀ), ਅਰੁਣ ਮੁੰਡਨ ਡੀਐਸਪੀ (ਗਿੱਦੜਬਾਹਾ) ਸਮੇਤ ਮੁੱਖ ਅਧਿਕਾਰੀਆਂ ਦੇ 500 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਸਰਚ ਮੁਹਿੰਮ ਦੌਰਾਨ ਪਿੰਡ ਫਤਿਹਪੁਰ ਮਨੀਆ, ਗੁਰੂਸਰ ਯੋਧਾ, ਕਬਰਵਾਲਾ, ਕਿੱਲਿਆਂਵਾਲੀ ਮੰਡੀ, ਤਪਾ ਖੇੜਾ, ਬਾਬਾ ਦੀਪ ਸਿੰਘ ਨਗਰ ਮਲੋਟ, ਕੈਂਪ ਇਲਾਕਾ ਮਲੋਟ, ਛੱਜਘੜ ਮਹੱਲਾ, ਕੋਟਭਾਈ, ਭਲਾਈਆਣਾ, ਬੁੱਟਰ ਸ਼ਰੀਹ, ਹਰੀਕੇ ਕਲਾਂ, ਰੁੜ੍ਹਿਆਂਵਾਲੀ, ਗੋਨਿਆਣਾ, ਬਰੀਵਾਲਾ, ਮਾਡਲ ਟਾਊਨ, ਕੋਟਲੀ ਰੋਡ, ਛੱਜ ਘੱਟ ਮਹਲਾ, ਸਫੈਦਿਆਂ ਲਈ ਬਸਤੀ ਜੁਵਿੱਚ ਨਸ਼ੇ ਦਾ ਕਾਰੋਬਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ਤੇ ਰੇਡ ਕੀਤੇ ਗਏ। ਇਸ ਤੋਂ ਇਲਾਵਾ ਜਿੰਨਾਂ ਵਿਅਕਤੀਆਂ ਖਿਲਾਫ ਪਹਿਲਾਂ ਤੋਂ ਐਨ.ਡੀ.ਪੀ.ਐਸ ਐਕਟ ਦੇ ਮੁਕਦਮੇ ਦਰਜ ਸਨ, ਉਹਨਾਂ ਦੇ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ। ਪੈਸ ਅਤੇ ਵਾਹਨ ਐਪ ਰਾਹੀਂ ਕੀਤੀ ਜਾਂਚ ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ ਵਾਹਨ ਐਪ ਦੀ ਮਦਦ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੈਸ ਐਪ ਦੀ ਵਰਤੋਂ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ ਖਾਸ ਤੌਰ ਤੇ ਆਵਾਜਾਈ ਵਾਲੀਆਂ ਜਗ੍ਹਾਵਾਂ ਜਿਵੇਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਤੇ ਵਿਸ਼ੇਸ਼ ਤੌਰ ਤੇ ਟੀਮਾਂ ਤਾਇਨਾਤ ਕਰਕੇ ਬੱਸਾਂ ਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ। ਪਹਿਲੀ ਮਾਰਚ 2025 ਤੋਂ 16 ਜਨਵਰੀ 2026 ਤੱਕ ਕਾਰਵਾਈ ਦਾ ਵੇਰਵਾ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ :- 922 ਗ੍ਰਿਫ਼ਤਾਰ :- 1496 ਹੇਰੋਇਨ :- 18.490 ਕਿਲੋ ਅਫ਼ੀਮ :- 57.922 ਕਿਲੋ ਚੂਰਾ ਪੋਸਤ :-1624.822 ਕਿਲੋ ਪਾਬੰਦੀਸ਼ੁਧਾ ਗੋਲ਼ੀਆਂ/ਕੈਪਸੂਲ:-88400 ਪਾਬੰਦੀਸ਼ੁਦਾ ਸ਼ੀਸ਼ੀਆਂ :- 134 ਗਾਂਜਾ :-1.1 ਕਿਲੋਗ੍ਰਾਮ ਡਰੱਗ ਮਨੀ :- 23,05,260/- ਜਾਗਰੂਕਤਾ ਸੈਮੀਨਾਰ:-1858 ਡੀ-ਐਡੀਕਸ਼ਨ ਕੇਂਦਰ ਭੇਜੇ ਵਿਅਕਤੀ:-830 OOAT ਦਵਾਈ ਪ੍ਰਾਪਤ ਵਿਅਕਤੀ:- 1849 ਸੇਫ ਪੰਜਾਬ ਹੈਲਪਲਾਈਨ ‘ਤੇ ਆਈਆਂ ਸ਼ਿਕਾਇਤਾਂ ’ਤੇ ਕਾਰਵਾਈ ਦਾ ਵੇਰਵਾ ਕੁੱਲ ਦਰਖਾਸਤਾਂ ਪ੍ਰਾਪਤ ਹੋਈਆਂ :- 845 ਮੁਕੱਦਮੇ ਦਰਜ:- 354 ਗ੍ਰਿਫ਼ਤਾਰ ਦੋਸ਼ੀ:- 517 ਐਨਡੀਪੀਐਸ ਐਕਟ ਦੀ ਧਾਰਾ 68-ਐਫ ਅਧੀਨ ਜਾਇਦਾਦਾਂ ਨੂੰ ਜਬਤ ਕੀਤਾ ਗਿਆ ਐਨਡੀਪੀਐਸ ਐਕਟ ਦੀ ਧਾਰਾ 68-ਐਫ ਅਧੀਨ ਜਾਇਦਾਦਾਂ ਨੂੰ ਜਬਤ ਕੀਤਾ ਗਿਆ ਕੇਸ :- 31 -ਕੁੱਲ ਜਾਇਦਾਦ ਮੁੱਲ :- 3,66,17,178/- ਪੰਜਾਬ ਦੀ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ : ਐੱਸਐੱਸਪੀ ਐੱਸਐੱਸਪੀ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਲਗਾਤਾਰ ਸਖ਼ਤ ਤਰੀਕੇ ਨਾਲ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਹੋਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਸ਼ਿਆਂ ਤੋਂ ਕਮਾਈ ਹੋਈ ਗੈਰਕਾਨੂੰਨੀ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫਰੀਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਜਾਂ ਕਿਸੇ ਇਕ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜਿੱਥੇ ਪੁਲਿਸ ਆਪਣਾ ਫਰਜ਼ ਨਿਭਾ ਰਹੀ ਹੈ, ਓਥੇ ਆਮ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਖਿਲਾਫ ਆਧੁਨਿਕ ਤਰੀਕਿਆਂ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਸਨੂੰ ਬਿਨਾ ਡਰ ਦੇ ਹੇਠ ਲਿਖੇ ਨੰਬਰਾਂ ਤੇ ਪੁਲਿਸ ਨਾਲ ਸਾਂਝਾ ਕਰਨ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।