ਐੱਸਐੱਸਪੀ ਵੱਲੋਂ ਰਾਤ ਸਮੇਂ ਥਾਣਾ ਕੋਟਭਾਈ ਦੀ ਅਚਨਚੇਤ ਚੈਕਿੰਗ ਐਸਐਸਪੀ ਵੱਲੋਂ ਰਾਤ ਸਮੇਂ ਥਾਣਾ ਕੋਟਭਾਈ ਦੀ ਅਚਨਚੇਤ ਚੈਕਿੰਗ
Publish Date: Mon, 23 Nov 2026 03:44 PM (IST)
Updated Date: Tue, 24 Nov 2026 04:01 AM (IST)
-ਜ਼ਿਲ੍ਹੇ ਅੰਦਰ ਵੱਖ-ਵੱਖ ਨਾਕਿਆਂ ਦਾ ਵੀ ਲਿਆ ਜਾਇਜ਼ਾ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਮਕਸਦ ਨਾਲ ਐਸਐਸਪੀ ਅਭਿਮੰਨਿਊ ਰਾਣਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਵਿਸ਼ੇਸ਼ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਐਸਐਸਪੀ ਨੇ ਵੱਖ-ਵੱਖ ਇਲਾਕਿਆਂ ’ਚ ਲਗਾਏ ਗਏ ਪੁਲਿਸ ਨਾਕਿਆਂ ਦਾ ਨਿਰੀਖਣ ਕਰਦਿਆਂ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸੇ ਦੌਰਾਨ ਐਸਐਸਪੀ ਵੱਲੋਂ ਥਾਣਾ ਕੋਟਭਾਈ ਦੀ ਅਚਨਚੇਤ ਚੈਕਿੰਗ ਵੀ ਕੀਤੀ ਗਈ। ਉਨ੍ਹਾਂ ਨੇ ਥਾਣੇ ਦੇ ਮਾਲਖਾਨੇ, ਅਸਲਾ ਰਿਕਾਰਡ, ਡਾਕ ਰਜਿਸਟਰ, ਰੋਜ਼ਨਾਮਚਾ, ਸੀਸੀਟੀਵੀ ਕੈਮਰੇ, ਮੈੱਸ ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਰਿਕਾਰਡ ਨੂੰ ਅਪਡੇਟ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਟਾਫ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਤਫ਼ਤੀਸ਼ੀ ਅਫ਼ਸਰਾਂ ਨੂੰ ਲੰਬਿਤ ਪਏ ਮੁਕੱਦਮਿਆਂ ਦਾ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਐਸਐਸਪੀ ਨੇ ਸਪੱਸ਼ਟ ਕੀਤਾ ਕਿ ਥਾਣੇ ਆਉਣ ਵਾਲੇ ਹਰੇਕ ਨਾਗਰਿਕ ਨਾਲ ਸਨਮਾਨਪੂਰਵਕ ਵਿਵਹਾਰ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀ ਲਗਾਤਾਰ ਜਾਰੀ ਰਹੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਮੌਕੇ ਐਸਪੀ ਹਰਜੀਤ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਕੋਟਭਾਈ ਇੰਸਪੈਕਟਰ ਰਾਜਵੀਰ ਸਿੰਘ ਸਰਾਂ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ। ਅੰਤ ’ਚ ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਅਪਰਾਧ ਵਿਰੁੱਧ ਪੁਲਿਸ ਦਾ ਸਹਿਯੋਗ ਦਿੰਦਿਆਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਹੈਲਪਲਾਈਨ ਨੰਬਰ 80549-42100 ਤੇ ਵਟਸਐਪ ਜਾਂ ਫੋਨ ਰਾਹੀਂ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।