ਸੂਬਾ ਸਰਕਾਰ ਨੇ ਸ਼ਹਿਰ ਦੀ ਮੁੱਖ ਸਮੱਸਿਆ ਸੀਵਰੇਜ ਸਿਸਟਮ ਦਾ ਕੀਤਾ ਹੱਲ : ਕਾਕਾ ਬਰਾੜ
ਸੂਬਾ ਸਰਕਾਰ ਨੇ ਸ਼ਹਿਰ ਦੀ ਮੁੱਖ ਸਮੱਸਿਆ ਸੀਵਰੇਜ਼ ਸਿਸਟਮ ਦਾ ਕੀਤਾ ਹੱਲ : ਵਿਧਾਇਕ ਕਾਕਾ ਬਰਾੜ
Publish Date: Sun, 08 Feb 2026 07:23 PM (IST)
Updated Date: Sun, 08 Feb 2026 07:26 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਬੀਤੇ ਦਿਨੀਂ ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਦਰਜ਼ਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਪ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਮੂਹ ਪਰਿਵਾਰਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰ ਤੇ ਹੋਰ ਮੈਂਬਰ ਹਾਜ਼ਰ ਸਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਲੋਕ ਅਕਾਲੀ ਦਲ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ’ਚ ਹੀ ਆਪਣਾ ਭਵਿੱਖ ਸੁਰੱਖਿਅਤ ਦਿਸਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਵੀ ਕਈ ਪਰਿਵਾਰ ਪਾਰਟੀ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਆਪ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ ’ਚ ਨਿੱਘਾ ਸਵਾਗਤ ਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਵੱਡਾ ਫੰਡ ਦਿੱਤਾ ਹੈ ਜਿਸ ਨਾਲ ਉਨ੍ਹਾਂ ਬਸਤੀਆਂ, ਮੁਹੱਲਿਆਂ ਤੇ ਨਗਰਾਂ ’ਚ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ ਜ਼ੋ ਪਿਛਲੇ ਕਰੀਬ 30—35 ਸਾਲ ਤੋਂ ਵਾਂਝੇ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਏ ਜਾ ਰਹੇ ਹਨ ਜਿਨ੍ਹਾਂ ਦਾ ਲੋਕ ਫਾਇਦਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਦੀਆਂ ਸੜ੍ਹਕਾਂ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ ਜੋ ਕਿ ਜਲਦ ਬਣ ਕੇ ਤਿਆਰ ਹੋ ਜਾਣਗੀਆਂ। ਇਸ ਮੌਕੇ ਦਰਸ਼ਨ ਸਿੰਘ ਕਪੂਰ ਤੇ ਜੈ ਚੰਦ ਭੰਡਾਰੀ ਨੇ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਜ਼ੋ ਵੀ ਲੋਕ ਪੱਖੀ ਸਕੀਮਾਂ ਚਲਾਈਆਂ ਗਈਆਂ ਉਹ ਪੂਰਨ ਤੌਰ ਤੇ ਚੱਲ ਰਹੀਆਂ ਹਨ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਮੁਖਤਿਆਰ ਸਿੰਘ ਬੇਦੀ, ਸੁਖਦੇਵ ਸਿੰਘ ਬੇਦੀ, ਗੁਰਸੇਵਕ ਸਿੰਘ ਬੇਦੀ, ਇੰਦਰਪਾਲ ਸਿੰਘ, ਰਾਜਨ ਕਪੂਰ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਮਨਜਿੰਦਰ ਸਿੰਘ ਆਦਿ ਨੇ ਵਿਧਾਇਕ ਕਾਕਾ ਬਰਾੜ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ ਤੇ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਸੁਮਨ ਕੁਮਾਰ, ਦਲਜੀਤ ਸਿੰਘ, ਕੁਲਵੰਤ ਸਿੰਘ ਕਾਲਾ, ਅਖਤਰ ਸਿੰਘ, ਅਨਸਰ ਸਿਘ, ਜੈਕਾਰ ਹੁਸ਼ੈਨ, ਇਰਸ਼ਦ, ਚੰਦ ਸਿੰਘ, ਸਲੀਮ, ਅਸ਼ੋਕ ਚੁੱਘ ਸਮਾਜ ਸੇਵੀ, ਗੁਰਚਰਨ ਸਿਘ, ਕਰਨ ਟੇਲਰ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।