ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਦੇ ਖੇਤਰ ’ਚ ਇਤਿਹਾਸਕ ਫੈਸਲੇ ਲਏ : ਕਾਕਾ ਬਰਾੜ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਦੇ ਖੇਤਰ ’ਚ ਇਤਿਹਾਸਕ ਫੈਸਲੇ ਲਏ : ਵਿਧਾਇਕ ਕਾਕਾ ਬਰਾੜ
Publish Date: Sat, 01 Aug 2026 04:42 PM (IST)
Updated Date: Sat, 01 Aug 2026 04:43 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ’ਚ ਕੀਤੇ ਜਾ ਰਹੇ ਕੰਮਾਂ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਵਿੱਢੀ ਮੁਹਿੰਮ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਹਲਕੇ ਦੇ ਪਿੰਡ ਭੰਗੇਵਾਲਾ, ਕਾਨਿਆਂਵਾਲੀ, ਸ਼ਿਵਪੁਰ ਕੁੱਕਰੀਆਂ ਤੇ ਨੂਰਪੁਰ ਕ੍ਰਿਪਾਲਕੇ ਵਿਖੇ ਲੋਕ ਮਿਲਣੀਆਂ ਦਾ ਪ੍ਰੋਗਰਾਮ ਕੀਤਾ ਗਿਆ। ਜਿਸ ’ਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਦਿਨ-ਰਾਤ ਇੱਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ’ਚ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸਤੋਂ ਇਲਾਵਾ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕਈ ਸੁਧਾਰ ਕੀਤੇ ਗਏ ਹਨ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਰਕਾਰ ਨੂੰ ਆਪਣਾ ਪੂਰਾ ਸਹਿਯੋਗ ਦੇਣ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਮਾਡਲ ਸਕੂਲਾਂ ’ਚ ਤਬਦੀਲ ਕਰਨ ਦਾ ਬੀੜਾ ਚੁੱਕਿਆ ਹੈ। ਇਸਤੋਂ ਇਲਾਵਾ ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਸਕੂਲਾਂ ’ਚ ਬੁਨਿਆਦੀ ਢਾਂਚੇ ’ਚ ਸੁਧਾਰ ਕੀਤਾ ਜਾ ਰਿਹਾ ਹੈ, ਨਵੇਂ ਕਲਾਸਰੂਮ ਬਣਾਏ ਜਾ ਰਹੇ ਹਨ, ਸਮਾਰਟ ਬੋਰਡ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਰਿਹਾ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇ ਅਤੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਪਿੰਡ ਭੰਗੇਵਾਲਾ ਸਰਪੰਚ ਰਮਨਦੀਪ ਸਿੰਘ, ਹਰਵਿੰਦਰ ਸਿੰਘ ਪੰਚ, ਸਾਬਕਾ ਸਰਪੰਚ ਇਕਬਾਲ ਸਿੰਘ, ਗੁਰਭਿੰਦਰ ਸਿੰਘ ਬਾਠ, ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਸ਼ਮਿੰਦਰ ਸਿੰਘ ਪੰਚ, ਕੈਪਟਨ ਹਰਭਜਨ ਸਿੰਘ, ਗਗਨਦੀਪ ਸਿੰਘ ਖੀਵਾ, ਸੁਖਦੇਵ ਸਿੰਘ ਜਟਾਣਾ, ਬਲਜੀਤ ਸਿੰਘ ਜਟਾਣਾ, ਅਮ੍ਰਿੰਤਪਾਲ ਸਿੰਘ, ਨੰਬਰਦਾਰ ਇਕਬਾਲ ਸਿੰਘ, ਸੁਖਮਨਜੀਤ ਸਿੰਘ ਸੰਧੂ, ਮਨਪ੍ਰੀਤ ਸਿੰਘ, ਸੰਧੂ, ਦਰਸ਼ਨ ਸਿੰਘ ਸੰਧੂ, ਅਮਰਜੀਤ ਸਿੰਘ, ਕਾਨਿਆਂਵਾਲੀ ਸਰਪੰਚ ਬਿੱਕਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਦਲਜੀਤ ਸਿੰਘ, ਦਰਬਾਰਾ ਸਿੰਘ, ਸੁਖਚੈਨ ਸਿੰਘ, ਗੁਰਪਾਲ ਸਿੰਘ, ਸੁਖਵਿੰਦਰ ਸਿੰਘ, ਰੁਪਿੰਦਰ ਸਿੰਘ ਸੰਧੂ, ਅਮ੍ਰਿੰਤਪਾਲ ਸਿੰਘ ਸੰਧੂ, ਕਾਕੂ ਸਿੰਘ, ਸਿ਼ਵਪੁਰ ਕੁਕਰੀਆਂ ਸਰਪੰਚ ਨੌਨਿਹਾਲ ਸਿੰਘ, ਪੰਚ ਨਰੇਸ਼ ਕੁਮਾਰ, ਸਤਪਾਲ ਸਿੰਘ, ਗੁਰਰਾਜ ਸਿੰਘ ਬੁੱਟਰ ਬਲਾਕ ਪ੍ਰਧਾਨ, ਰਾਣਾ ਸਿੰਘ, ਜ਼ਸਕਰਨ ਸਿੰਘ, ਧਰਮਵੀਰ ਸਿੰਘ, ਗਗਨਦੀਪ ਸਿੰਘ, ਬਿੱਟੂ ਸਿੰਘ, ਸੁਖਦੇਵ ਸਿੰਘ, ਮੰਦਰ ਸਿੰਘ, ਕ੍ਰਿਪਾਲਕੇ ਸਰਪੰਚ ਗੁਰਸੇਵਕ ਸਿੰਘ, ਪੰਚ ਬਿੰਦਰ ਸਿੰਘ, ਬਲਜੀਤ ਸਿੰਘ ਪੰਚ, ਸਾਰਜ ਲਾਡੀ ਸੰਧੂ, ਬਿੰਦਰ ਔਲਖ, ਤਰਸੇਮ ਔਲਖ, ਮਹਿਮਾ ਸਿੰਘ, ਛਿੰਦਰਪਾਲ ਸਿੰਘ, ਮਹਾਂਵੀਰ ਸਿੰਘ, ਗੁਰਪ੍ਰਤਾਪ ਸਿੰਘ, ਗੁਰਭੇਜ਼ ਸਿੰਘ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।