ਸੂਬਾ ਸਰਕਾਰ ਦਾ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ : ਕਾਕਾ ਬਰਾੜ
ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ : ਵਿਧਾਇਕ ਕਾਕਾ ਬਰਾੜ
Publish Date: Sun, 08 Mar 2026 04:40 PM (IST)
Updated Date: Sun, 08 Mar 2026 04:42 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੂਬਾ ਸਰਕਾਰ ਵੱਲੋਂ ਅੱਜ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਫਾਇਦਾ ਦਿੰਦਿਆਂ ਪੇਸ਼ ਕੀਤੇ ਗਏ ਬਜ਼ਟ ਦੌਰਾਨ ਮੁੱਖਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕੀਤਾ ਗਿਆ। ਇਹ ਮਹਿਲਾ ਸ਼ਸਕਤੀਕਰਨ ਵੱਲ ਇਤਿਹਾਸਕ ਬਜਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਦੱਸਣਯੋਗ ਹੈ ਕਿ ਮਹਿਲਾ ਦਿਵਸ ਮੌਕੇ ਸ਼ੈਸਨ ਦਾ ਸਿੱਧਾ ਪ੍ਰਸਾਰਣ ਦਿਖਾਉਣ ਲਈ ਇੱਕ ਵੱਡੀ ਸਕਰੀਨ ਲਗਾਕੇ ਮਹਿਲਾਵਾਂ ਦਾ ਇੱਕ ਵੱਡਾ ਸਮਾਗਮ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਦੌਰਾਨ ਔਰਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।ਬਜ਼ਟ ਸ਼ੈਸਨ ਦੌਰਾਨ ਜਿਵੇਂ ਹੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜ਼ਟ ਪੇਸ਼ ਕੀਤਾ ਗਿਆ ਤਾਂ ਔਰਤਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ ਤੇ ਉਨ੍ਹਾਂ ਨੇ ਗਿੱਧਾ ਪਾਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਇਸ ਤੋਂ ਇਲਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਇਹ ਇੱਕ ਇਤਿਹਾਸਕ ਫੈਸਲਾ ਸਰਕਾਰ ਨੇ ਕੀਤਾ ਹੈ ਜਿਸ ਨਾਲ ਹਰ ਵਰਗ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਬਜ਼ਟ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕੀਤਾ ਤੇ ਇਸ ਯੋਜਨਾ ਦੌਰਾਨ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਤੇ ਐਸਸੀ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਮਹਿਲਾ ਵਿੰਗ ਦੀ ਵਾਈਸ ਪ੍ਰਧਾਨ ਵੀਰਪਾਲ ਕੌਰ ਤੇ ਮਨਪ੍ਰੀਤ ਕੌਰ ਤੇ ਉਨ੍ਹਾਂ ਦੀਆਂ ਸਾਥਣਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਜ਼ੋ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦੇ ਕੀਤੇ ਸਨ ਉਹ ਹੁਣ ਪੂਰੇ ਹੋ ਗਏ ਜ਼ੋ ਕਿ ਇਹ ਪਹਿਲੀ ਵਾਰ ਹੋਇਆ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ ਘਰ ਪਹੁੰਚਾਉਣ ਲਈ ਅੱਜ ਤੋਂ ਹੀ ਆਪਣਾ ਕੰਮ ਸ਼ੁਰੂ ਕਰ ਦੇਣਗੀਆਂ।