ਮੁਹੱਲਾ ਚੱਕ ਰਾਮ ਨਗਰ ’ਚ ਸਟਰੀਟ ਲਾਈਟਾਂ ਲਗਵਾਈਆ ਜਾਣ : ਢੋਸੀਵਾਲ
ਮੁਹੱਲਾ ਚੱਕ ਰਾਮ ਨਗਰ ’ਚ ਸਟਰੀਟ ਲਾਈਟਾਂ ਲਗਵਾਈਆ ਜਾਣ : ਢੋਸੀਵਾਲ
Publish Date: Sat, 28 Feb 2026 03:38 PM (IST)
Updated Date: Sat, 28 Feb 2026 03:40 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬਸਥਾਨਕ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਬਠਿੰਡਾ ਰੋਡ ਸਥਿਤ ਚੱਕ ਰਾਮ ਨਗਰ ਬਸਤੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਨਹੀਂ ਲਗਾਈਆਂ ਗਈਆਂ। ਇਨ੍ਹਾਂ ਲਾਈਟਾਂ ਦੀ ਅਣਹੋਂਦ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਹਨੇਰੇ ਦਾ ਫਾਇਦਾ ਉਠਾ ਕੇ ਗੈਰ ਸਮਾਜੀ ਤੱਤਾਂ ਵੱਲੋਂ ਗੈਰ ਕਾਨੂੰਨੀ ਕਾਰਵਾਈਆਂ ਕੀਤੇ ਜਾਣ ਦੀ ਸੰਭਾਵਨਾ ਵੱਧ ਜਾਂਦੀ ਹੈ। ਐਨਾ ਹੀ ਨਹੀਂ ਮੁਹੱਲੇ ਅੰਦਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਮੁਹੱਲੇ ਦੀ ਮੇਨ ਐਂਟਰੀ ਵਾਲੀਆਂ ਗਲੀਆਂ ਸਮੇਤ ਕਰੀਬ ਸਾਰੀਆਂ ਗਲੀਆਂ ਪੁੱਟੀਆਂ ਹੋਈਆਂ ਹਨ ਤੇ ਸੀਵਰੇਜ ਲਈ ਬਣਾਏ ਜਾਣ ਵਾਲੇ ਮੇਨ ਹੋਲਾਂ ਵਾਸਤੇ ਡੂੰਘੇ ਖੱਡੇ ਬਣੇ ਹੋਏ ਹਨ। ਅਜਿਹੇ ਹਲਾਤਾਂ ’ਚ ਸਟਰੀਟ ਲਾਈਟਾਂ ਦੀ ਅਣਹੋਂਦ ਤੇ ਹਨੇਰੇ ਕਾਰਨ ਹਾਦਸੇ ਵੱਧਣ ਦਾ ਖਦਸ਼ਾ ਹੋਰ ਵੀ ਵੱਧ ਜਾਂਦਾ ਹੈ। ਸਮਾਜ ਦੇ ਭਲੇ ਤੇ ਵਿਕਾਸ ਨੂੰ ਸਮਰਿਪਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਹੱਲਾ ਵਾਸੀਆਂ ਵੱਲੋਂ ਇਹ ਮਾਮਲਾ ਉਨ੍ਹਾਂ ਦੀ ਸੰਸਥਾ ਦੇ ਧਿਆਨ ’ਚ ਲਿਆਂਦਾ ਗਿਆ ਹੈ। ਪ੍ਰਧਾਨ ਢੋਸੀਵਾਲ ਨੇ ਲੋਕ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਵਾਲੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਵਰੁਣ ਸਹੋਤਾ ਨੂੰ ਇਸ ਮਾਮਲੇ ਵੱਲ ਤੁਰੰਤ ਨਿੱਜੀ ਧਿਆਨ ਦੇਣ ਦੀ ਅਪੀਲ ਕੀਤੀ ਹੈ। ਢੋਸੀਵਾਲ ਨੇ ਕਿਹਾ ਹੈ ਕਿ ਉਕਤ ਮੁਹੱਲੇ ਚੱਕ ਰਾਮ ਨਗਰ ਦੀਆਂ ਸਾਰੀਆਂ ਗਲੀਆਂ ’ਚ ਤੁਰੰਤ ਸਟਰੀਟ ਲਾਈਟਾਂ ਲਗਵਾਈਆਂ ਜਾਣ ਤੇ ਮੁਹੱਲਾ ਵਾਸੀਆਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।