ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ
ਅਧਿਆਪਕਾਂ ’ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾ ਅਤੇ ਅਥਰੂ ਗੋਲੇ ਦਾਗਣ ਦੀ ਕੀਤੀ ਸਖਤ ਸ਼ਬਦਾਂ ’ਚ ਨਿਖੇਧੀ : ਮੱਲਣ
Publish Date: Fri, 13 Mar 2026 04:41 PM (IST)
Updated Date: Fri, 13 Mar 2026 04:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਤੇ ਸਰਕਲ ਕਮੇਟੀ ਨੇ ਚੰਡੀਗੜ੍ਹ ਵਿਖੇ ਅਧਿਆਪਕ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲਾਗੂ ਕਰਵਾਉਣ ਲਈ ਅਤੇ ਜਬਰੀ ਥੋਪੇ ਟੈਟ ਦੇ ਖਿਲਾਫ ਆਪਣੀ ਅਵਾਜ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਰੋਸ ਪ੍ਰਦਰਸ਼ਨ ਕਰਦਿਆਂ ਤੇ ਪੰਜਾਬ ਸਰਕਾਰ ਦੀ ਸਹਿ ’ਤੇ ਚੰਡੀਗੜ੍ਹ ਦੇ ਪ੍ਰਸ਼ਾਸਨ ਵੱਲੋਂ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ, ਜਲ ਤੋਪਾਂ ਅਤੇ ਅਥਰੂ ਗੈਸ ਦੇ ਗੋਲੇ ਦਾਗੇ ਗਏ ਤੇ ਬੁਰੀ ਤਰਾਂ ਜਖਮੀ ਕੀਤੇ ਗਿਆ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਜਿਸਦੀ ਸਖਤ ਸ਼ਬਦਾ ’ਚ ਨਿਖੇਧੀ ਕੀਤੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਮੰਗਾਂ ਲਾਗੂ ਕੀਤੀਆਂ ਜਾਣ ਅਤੇ ਟੈੱਟ ਦੇਣ ਦਾ ਫੈਸਲਾ ਵਾਪਸ ਲਿਆ ਜਾਵੇ। ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ, ਅਧਿਆਪਕਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ, ਟੈੱਟ ਦਾ ਫੈਸਲਾ ਵਾਪਸ ਨਾ ਲਿਆ ਤਾਂ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਅਧਿਆਪਕਾਂ ਨਾਲ ਮੋਢੇ ਨਾਲ ਜੋੜ ਕੇ ਪੂਰਨ ਤੌਰ ’ਤੇ ਹਮਾਇਤ ਕਰਨਗੇ।