ਜਥੇਬੰਦੀਆਂ ਦੇ ਆਗੂਆਂ ਤੇ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਦੀ ਨਿਖੇਧੀ
ਜਥੇਬੰਦੀਆਂ ਦੇ ਆਗੂਆਂ ਅਤੇ ਮੁਲਾਜ਼ਮਾਂ ਨੂੰ ਜਖਮੀ ਕਰਨ ਦੀ ਸਖਤ ਸਬਦਾਂ ’ਚ ਨਿਖੇਧੀ
Publish Date: Mon, 09 Mar 2026 04:42 PM (IST)
Updated Date: Mon, 09 Mar 2026 04:45 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਸਰਕਲ ਕਮੇਟੀ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਹੱਲ ਨਾ ਕਰਨ ਕਾਰਣ ਉਨ੍ਹਾਂ ਵੱਲੋਂ ਵਿਧਾਨ ਸਭਾ ਵਲ ਕੀਤੇ ਜਾ ਰਹੇ ਮਾਰਚ ਰੋਸ ਪ੍ਰਦਰਸ਼ਨ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋ ਪੰਜਾਬ ਸਰਕਾਰ ਦੀ ਸਹਿ ’ਤੇ ਅਥਰੂ ਗੈਸ ਦੇ ਗੋਲੇ ਸੁੱਟਣ, ਪਾਣੀ ਦੀਆਂ ਬੁਛਾੜਾ ਮਾਰਨ, ਲਾਠੀਚਾਰਜ ਕਰਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੁਲਾਜ਼ਮਾਂ ਨੂੰ ਜਖਮੀ ਕਰਨ ਦੀ ਸਖਤ ਸਬਦਾਂ ’ਚ ਨਿਖੇਧੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੰਗਾਂ ਮਸਲੇ ਹੱਲ ਕੀਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਿਹਾ। ਇਸ ਬਜਟ ’ਚ ਮੁਲਾਜ਼ਮਾਂ ਨੂੰ ਕੁਝ ਵੀ ਨਹੀ ਦਿੱਤਾ ਗਿਆ। ਇੱਥੋਂ ਤੱਕ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਿਕਰ ਤੱਕ ਨਹੀ ਕੀਤਾ ਗਿਆ। ਪੰਜਾਬ ਸਰਕਾਰ ਵਾਅਦੇ ਕਰਕੇ ਮੁਕਰੀ ਹੈ। ਇਸ ਤਰਾਂ ਕਰਕੇ ਪੰਜਾਬ ਸਰਕਾਰ ਨੇ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ। ਆਗੂਆਂ ਨੇ ਕਿਹਾ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਬੇਨਤੀ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਮਸਲੇ ਹੱਲ ਨਹੀਂ ਕਰਦੀ ਓਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣੇ ਚਾਹੀਦੇ ਹਨ।