ਪੱਤਰ ਪ੍ਰਰੇਰਕ, ਗਿੱਦੜਬਾਹਾ : ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਸਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਲੈਣ ਵਾਲੀ ਵਿਦਿਆਰਥਣ ਸਿਮਰਨਜੀਤ ਕੌਰ, ਦੂਜਾ ਸਥਾਨ ਲੈਣ ਵਾਲੀ ਗੁਰਲੀਨ ਕੌਰ ਅਤੇ ਤੀਜਾ ਸਥਾਨ ਲੈਣ ਵਾਲੇ ਨਵਤੇਜ ਸਿੰਘ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ, ਪਿ੍ਰੰਸੀਪਲ ਮਨਜੀਤ ਕੌਰ, ਸਰਪੰਚ ਗੁਰਤੇਜ ਸਿੰਘ ਤੇਜੀ ਥੇੜ੍ਹੀ, ਸਰਪੰਚ ਕੌਰ ਸਿੰਘ ਭੁੱਲਰ ਪਿੰਡ ਫ਼ਕਰਸਰ ਤੇ ਹੋਰਾਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਪਿ੍ਰੰਸੀਪਲ ਮਨਜੀਤ ਕੌਰ ਨੇ ਪੱਤਵੱਤੇ ਸੱਜਣਾਂ ਨੂੰ ਜੀ ਆਇਆ ਕਿਹਾ ਤੇ ਸਕੂਲ ਪਹੁੰਚਣ ਲਈ ਧੰਨਵਾਦ ਕੀਤਾ। ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਇਸ ਪ੍ਰਰਾਪਤੀ ਤੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਮਾਪਿਆਂ ਤੇ ਪੰਚਾਇਤਾਂ ਨੂੰ ਸਕੂਲ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਿਢੱਲੋਂ, ਗੁਰਪਿਆਰ ਸਿੰਘ, ਗੁਰਦਰਸ਼ਨ ਸਿੰਘ, ਬੂਟਾ ਸਿੰਘ ਬਰਾੜ, ਮਨਪ੍ਰਰੀਤ ਸਿੰਘ ਬਰਾੜ, ਸੁਰਜੀਤ ਸਿੰਘ ਬਰਾੜ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਵੀ ਹਾਜ਼ਰ ਸੀ। ਸਟੇਜ ਦੀ ਭੂਮਿਕਾ ਅਧਿਆਪਕ ਦਵਿੰਦਰ ਸਿੰਘ ਨੇ ਨਿਭਾਈ।