ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਤਾਈਕਵਾਂਡੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 29 Apr 2026 06:04 PM (IST)
Updated Date: Wed, 29 Apr 2026 06:07 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਲਾਲਾਬਾਦ (ਵੈਸਟ) ਦੇ ਸੈਕਰਡ ਹਾਰਟ ਕੌਨਵੈਂਟ ਸਕੂਲ ’ਚ ਹੋਏ CISCE ਜ਼ੋਨਲ ਤਾਈਕਵਾਂਡੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸਕ ਜਿੱਤ ਦਰਜ ਕੀਤੀ। ਅੰਡਰ-19 ਲੜਕਿਆਂ ਅਤੇ ਲੜਕੀਆਂ ਦੋਹਾਂ ਵਰਗਾਂ ’ਚ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸਦੇ ਨਾਲ ਹੀ ਸਕੂਲ ਨੇ ਸਮੁੱਚੇ ਤੌਰ ’ਤੇ (Overall) ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਸਭ ਤੋਂ ਵਧੀਆ ਟੀਮ ਬਣਨ ਦਾ ਮਾਣ ਹਾਸਲ ਕੀਤਾ। ਇਸ ਜਿੱਤ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਪ੍ਰਿੰਸੀਪਲ ਨੇ ਖਿਡਾਰੀਆਂ ਦੀ ਕੜੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਲਗਨ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਭਦੀਆਂ ਸਕੂਲ ਲਈ ਮਾਣ ਦੀ ਗੱਲ ਹਨ। ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਹਨ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬੱਧੀਆਂ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ।