ਸਕੂਲ ਆਫ ਐਮੀਨੈਂਸ ਬਰੀਵਾਲਾ ਦਾ ਬਾਰਵੀਂ ’ਚ ਸ਼ਾਨਦਾਰ ਪ੍ਰਦਰਸ਼ਨ
ਸਕੂਲ ਆਫ ਐਮੀਨੈਂਸ ਬਰੀਵਾਲਾ ਦੇ ਵਿਦਿਆਰਥੀਆਂ ਦਾ ਬਾਰਵੀਂ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 13 May 2026 05:16 PM (IST)
Updated Date: Wed, 13 May 2026 05:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਕਾਮਰਸ, ਸਾਇੰਸ ਅਤੇ ਆਰਟਸ ਦੇ ਨਤੀਜਿਆਂ ’ਚ ਸਕੂਲ ਆਫ ਐਮੀਨੈਂਸ ਬਰੀਵਾਲਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਕਾਮਰਸ ਵਿਭਾਗ ਦੀ ਵਿਦਿਆਰਥਣ ਦੀਆ ਪੁੱਤਰੀ ਨੀਟੂ ਕੁਮਾਰ ਨੇ 440/500 (88.0%) ਨੰਬਰ ਲੈ ਕੇ ਪਹਿਲੀ ਪੁਜੀਸ਼ਨ, ਲਖਵੀਰ ਖੰਨਾ ਪੁੱਤਰ ਸੁਨੀਲ ਖੰਨਾ 411/500 (82.20%) ਨੰਬਰ ਲੈ ਕੇ ਦੂਸਰੀ ਪੁਜੀਸ਼ਨ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 409/500(81.8% ) ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਇਸ ਤਰ੍ਹਾਂ ਸਕੂਲ ਦੇ ਸਾਇੰਸ ਵਿਭਾਗ ਦੇ ਵਿਦਿਆਰਥੀ ਕ੍ਰਿਸ਼ਨਾ ਪੁੱਤਰ ਰਮਨ ਕੁਮਾਰ ਕੁਮਾਰ ਨੇ 407/500 (81.4%) ਨੰਬਰ ਲੈ ਕੇ ਪਹਿਲੀ ਪੁਜੀਸ਼ਨ, ਖੇਮਕਰਨ ਸਿੰਘ ਪੁੱਤਰ ਬਲਦੇਵ ਸਿੰਘ 398/500 (79.6%) ਨੰਬਰ ਲੈ ਕੇ ਦੂਸਰੀ ਪੁਜੀਸ਼ਨ ਅਤੇ ਗਗਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 390/500 (78.0% ) ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਸਕੂਲ ਦੇ ਆਰਟਸ ਵਿਭਾਗ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਨੇ 433/500 (86.6%) ਨੰਬਰ ਲੈ ਕੇ ਪਹਿਲੀ ਪੁਜੀਸ਼ਨ, ਸਿਮਰਨਪ੍ਰੀਤ ਕੌਰ ਪੁੱਤਰੀ ਰਾਜਪਾਲ ਸਿੰਘ 423/500 (84.6%) ਨੰਬਰ ਲੈ ਕੇ ਦੂਸਰੀ ਪੁਜੀਸ਼ਨ ਅਤੇ ਸੁਖਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 422/500 (84.4%) ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਈ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।