ਰੰਗ ਉਤਸਵ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਰੰਗ ਉਤਸਵ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 21 Apr 2026 06:33 PM (IST)
Updated Date: Tue, 21 Apr 2026 06:37 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰੰਗ ਉਤਸਵ ਦੇ ਇੰਟਰਨੈਸ਼ਨਲ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ’ਚ ਡਰਾਇੰਗ, ਹੈਂਡਰਾਈਟਿੰਗ ਤੇ ਪੇਂਟਿੰਗ ਵਰਗੀਆਂ ਗਤੀਵਿਧੀਆਂ ਸ਼ਾਮਲ ਸਨ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਬੜੀ ਲਗਨ ਤੇ ਜੋਸ਼ ਨਾਲ ਭਾਗ ਲਿਆ। ਬੱਚਿਆਂ ਦੀ ਕਲਾ ਤੇ ਮਿਹਨਤ ਨੇ ਸਭ ਦਾ ਮਨ ਮੋਹ ਲਿਆ। ਰੰਗ ਉਤਸਵ ਸੰਸਥਾ ਵੱਲੋਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਭੇਜੇ ਗਏ, ਜਿਨ੍ਹਾਂ ’ਚ ਪ੍ਰੋਜੈਕਟਰ, ਹੈਡਫੋਨ, ਡਿਜ਼ਿਟਲ ਬੁੱਕ, ਮੈਡਲ ਤੇ ਕਵਿਜ਼ ਗੇਮ ਆਦਿ ਸ਼ਾਮਲ ਹਨ। ਸਕੂਲ ’ਚ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਬੱਚਿਆਂ ਨੂੰ ਇਹ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਇੰਟਰਨੈਸ਼ਨਲ ਮੁਕਾਬਲਿਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਤੇ ਮਾਣ ਦਾ ਮਾਹੌਲ ਬਣ ਗਿਆ ਤੇ ਵਿਦਿਆਰਥੀਆਂ ’ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਜਯੋਤੀ ਗੁੰਬਰ ਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ।