ਦਸਵੀਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਦਸਵੀਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ
Publish Date: Mon, 20 Apr 2026 05:42 PM (IST)
Updated Date: Mon, 20 Apr 2026 05:45 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਜੇਐਨਜੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅੱਜ ਸਕੂਲ ਵਿਖੇ ਆਯੋਜਿਤ ਇਕ ਸਮਾਰੋਹ ਦੌਰਾਨ ਸਕੂਲ ਦੇ ਪ੍ਰਿੰ. ਗੁਰਦਾਸ ਸਿੰਘ ਮਾਨ ਅਤੇ ਸਮੂਹ ਸਟਾਫ ਵੱਲੋਂ ਦਸਵੀਂ ਦੀ ਇਸ ਸਾਲਨਾ ਪ੍ਰੀਖਿਆ ਵਿਚ 90 ਫੀਸਦੀ ਤੋਂ 98.6 ਤੱਕ ਅੰਕ ਪ੍ਰਾਪਤ ਕਰਨ ਵਾਲੇ ਸਕੂਲ ਦੇ 39 ਵਿਦਿਆਰਥੀਆਂ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੇ 7 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ ਅਤੇ 32 ਵਿਦਿਆਰਥੀਆਂ ਨੇ 90% ਤੋਂ 94.9% ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ 8 ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਸਕੂਲ ਵੱਲੋਂ 95 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ।