ਸੁਖਬੀਰ ਬਾਦਲ ਵੱਲੋਂ ਕਾਨਫਰੰਸ ਵਾਲੀ ਥਾਂ ਦਾ ਜਾਇਜ਼ਾ
ਸੁਖਬੀਰ ਬਾਦਲ ਨੇ ਕਾਨਫਰੰਸ ਵਾਲੀ ਥਾਂ ’ਤੇ ਲਿਆ ਤਿਆਰੀਆਂ ਦਾ ਜਾਇਜਾ
Publish Date: Tue, 13 Jan 2026 06:29 PM (IST)
Updated Date: Tue, 13 Jan 2026 06:30 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਦੀ ਅੱਜ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਕਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਆਗੂਆਂ ਨਾਲ ਗੱਲਬਾਤ ਕੀਤੀ ਤੇ ਪ੍ਰਬੰਧਾਂ ਬਾਰੇ ਸੰਤੁਸਟੀ ਜਿਤਾਈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੀ ਕਾਨਫਰੰਸ ਇਤਿਹਾਸਿਕ ਹੋਵੇਗੀ। ਵੱਡੀ ਗਿਣਤੀ ’ਚ ਵਰਕਰ ਕਾਨਫਰੰਸ ’ਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ’ਤੇ ਲੋਕਾਂ ਦਾ ਵਿਸ਼ਵਾਸ ਬਣਿਆ ਹੈ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਸ਼ੋ੍ਅਦ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।