ਸੁਖਬੀਰ ਬਾਦਲ ਨੇ ਅੱਗ ਪੀੜਤ ਕਿਸਾਨਾਂ ਦਾ ਕੀਤਾ ਦੌਰਾ
ਸੁਖਬੀਰ ਬਾਦਲ ਨੇ ਅੱਗ ਪੀੜਤ ਕਿਸਾਨਾਂ ਦਾ ਕੀਤਾ ਦੌਰਾ
Publish Date: Fri, 17 Apr 2026 06:26 PM (IST)
Updated Date: Fri, 17 Apr 2026 06:27 PM (IST)

ਵਰਿੰਦਰ ਬੱਬੂ, ਪੰਜਾਬੀ ਜਾਗਰਣ ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੱਗ ਨਾਲ ਸੜੀ ਕਣਕ ਵਾਲੇ ਕਬਰ ਵਾਲਾ ਗੁਰੂਸਰ ਪੱਕੀਟਿੱਬੀ ਮਲੂਕਪੁਰ ਜੋਧਪੁਰ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਇਹ ਵੱਡੀ ਹਾਨੀ ਹੈ ਅਤੇ ਸਰਕਾਰ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਤੀ ਏਕੜ ਵਧੀਆ ਮੁਆਵਜ਼ਾ ਦੇ ਕੇ ਕਿਸਾਨਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਸੰਕਟ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸਾਲ ਅੱਗ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਨੇ ਵੀ ਦੱਸਿਆ ਕਿ ਅੱਗ ਕਾਰਨ ਕਈ ਏਕੜ ਕਣਕ ਪੂਰੀ ਤਰ੍ਹਾਂ ਸੜ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮਦਦ ਦੀ ਮੰਗ ਕੀਤੀ ਹੈ। ਇਸ ਮੌਕੇ ਬਾਦਲ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨਾਲ ਫੋਨ ’ਤੇ ਗੱਲ ਵੀ ਕੀਤੀ ਤੇ ਤੁਰੰਤ ਹੱਲ ਕਰਨ ਦਾ ਕਿਹਾ। ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਗੁਰਚਰਨ ਸਿੰਘ ਓਐਸਡੀ ਸਾਬਕਾ ਮੁੱਖ ਮੰਤਰੀ ਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।