ਸੁਖਬੀਰ ਸਿੰਘ ਬਾਦਲ ਨੇ ਜੱਸੇਆਣਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸੁਖਬੀਰ ਸਿੰਘ ਬਾਦਲ ਨੇ ਕੀਤਾ ਜਗਸੀਰ ਸਿੰਘ ਜੱਸੇਆਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ
Publish Date: Sat, 17 Jan 2026 03:44 PM (IST)
Updated Date: Sat, 17 Jan 2026 03:45 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਜੱਸੇਆਣਾ ਵਾਸੀ ਜਗਸੀਰ ਸਿੰਘ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ (59) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੇ ਮ੍ਰਿਤਕ ਦੀ ਪਤਨੀ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪੁੱਤਰ ਬੱਗੀ ਸਿੰਘ ਨਾਲ ਅਫਸੋਸ ਪ੍ਰਗਟ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਜੱਸੇਆਣਾ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਇੱਕ ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਹਨੀ ਫੱਤਣਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਜਗਸੀਰ ਸਿੰਘ ਦੇ ਪਿਤਾ ਨੇ 1982 ਦੇ ਧਰਮ ਯੁੱਧ ਮੋਰਚੇ ਦੌਰਾਨ ਮੇਰੇ ਦਾਦਾ ਸਵ. ਹਰਚੰਦ ਸਿੰਘ ਬਰਾੜ ਫੱਤਣਵਾਲਾ ਸਾਬਕਾ ਵਿਧਾਇਕ ਨਾਲ ਨਾਭਾ ਜੇਲ੍ਹ ’ਚ 25 ਦਿਨ ਰਹੇ। ਇਸ ਕਰਕੇ ਇਹ ਟਕਸਾਲੀ ਅਕਾਲੀ ਪਰਿਵਾਰ ਹੈ। ਇਸ ਮੌਕੇ ਨਰਦੇਵ ਸਿੰਘ ਬੌਬੀ ਮਾਨ, ਪੂਰਨ ਸਿੰਘ ਲੰਡੇਰੋਡੇ, ਹਰਬਲਾਸ ਸਿੰਘ ਮੈਂਬਰ ਬਲਾਕ ਸੰਮਤੀ ਤੋਂ ਇਲਾਵਾ ਪਰਿਵਾਰ ਦੇ ਮੈਂਬਰ ਅਤੇ ਰਿਸ਼ਤੇਦਾਰ ਹਾਜਰ ਸਨ।