ਸੰਨੀ ਢਿੱਲੋਂ ਨੇ ਲਿਆ ਸੜਕ ਨਿਰਮਾਣ ਦਾ ਜ਼ਾਇਜਾ ਸੰਨੀ ਢਿੱਲੋਂ ਨੇ ਲਿਆ ਸੜਕ ਨਿਰਮਾਣ ਦਾ ਜ਼ਾਇਜਾ
Publish Date: Wed, 25 Nov 2026 06:22 PM (IST)
Updated Date: Wed, 25 Nov 2026 06:22 PM (IST)
-ਕੰਮ ਦੀ ਗੁਣਵੱਤਾ ਦਾ ਖ਼ਾਸ ਧਿਆਨ ਦੇਣ ਦੀ ਹਦਾਇਤ ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋਂ ਵੱਲੋਂ ਹਲਕੇ ਦੇ ਪਿੰਡ ਕੋਟਭਾਈ ਵਿਖੇ ਪਹੁੰਚ ਕੇ ਗਿੱਦੜਬਾਹਾ ਤੋਂ ਦੋਦਾ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਦਾ ਖ਼ਾਸ ਧਿਆਨ ਰੱਖਣ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਨੀ ਢਿੱਲੋਂ ਨੇ ਕਿਹਾ ਕਿ ਹਲਕੇ ਅੰਦਰ ਵੱਡੀ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਇਨ੍ਹਾਂ ਵਿੱਚ ਕੰਮ ਦੀ ਗੁਣਵੱਤਾ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵੱਡੇ ਭਰਾ ਅਤੇ ਹਲਕਾ ਵਿਧਾਇਕ ਡਿੰਪੀ ਢਿੱਲੋਂ ਦੀਆਂ ਖ਼ਾਸ ਹਿਦਾਇਤਾਂ ਹਨ ਕਿ ਕਿਸੇ ਵੀ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੁੰ ਸਮੇਂ ਤੇ ਮੁਕੰਮਲ ਕਰਨ ਦੀ ਹਦਾਇਤਾਂ ਕੀਤੀ। ਸੰਨੀ ਢਿੱਲੋਂ ਨੇ ਕਿਹਾ ਕਿ ਡਿੰਪੀ ਢਿੱਲੋਂ ਜੀ ਵੱਲੋ ਜੋ ਵਾਅਦੇ ਹਲਕੇ ਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ’ਚ ਕੋਈ ਕੋਈ ਵੀ ਕੰਮ ਅਧੂਰਾ ਨਹੀਂ ਰਹੇਗਾ। ਉਨ੍ਹਾ ਕਿਹਾ ਕਿ ਉਹ ਆਪਣੇ ਵੱਲੋ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਹੀ 2027 ਵਿੱਚ ਲੋਕਾਂ ਦੀ ਕਚਿਹਰੀ ’ਚ ਜਾਣਗੇ।