ਵਰਿੰਦਰ ਬੱਬੂ, ਪੰਨੀਵਾਲਾ ਫੱਤਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤ ਵਿਰੋਧੀ ਕਾਨੂੰਨਾਂ ਦੇ ਰੋਸ ਵਿਚ ਕਈ ਦਿਨਾਂ ਤੋਂ ਦਿੱਲੀ ਡੇਰੇ ਲਾਈ ਬੈਠੇ ਕਿਸਾਨਾਂ ਦੀ ਕੋਈ ਸਾਰ ਨਾ ਲਏ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨਾਂ ਦੇ ਸੱਦੇ 'ਤੇ 26 ਜਨਵਰੀ ਨੂੰ ਪਰੇਡ ਵਿੱਚ ਸ਼ਾਮਿਲ ਹੋਣ ਲਈ ਪਿੰਡ ਕਰਮ ਪੱਟੀ ਤੋਂ 17 ਜਣੇ ਇਕ ਟਰੈਕਟਰ ਟਰਾਲਾ ਲੈ ਕੇ ਦਿੱਲੀ ਲਈ ਰਵਾਨਾ ਹੋਏ। ਕਿਸਾਨ ਆਗੂ ਸੁਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿੰਨਾਂ ਚਿਰ ਕੇਂਦਰ ਸਰਕਾਰ ਖੇਤੀ ਵਿਰੋਧੀ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਓਨਾਂ ਚਿਰ ਦਿੱਲੀ ਤੋਂ ਵਾਪਸ ਨਹੀਂ ਆਵਾਂਗੇ। ਉਨ੍ਹਾਂ ਦੱਸਿਆ ਕਿ ਇਸਤੋਂ ਪਹਿਲਾਂ ਵੀ ਸਾਡਾ ਇਕ ਟਰੈਕਟਰ ਟਰਾਲਾ ਤੇ 10 ਵਿਅਕਤੀ ਦਿੱਲੀ ਗਏ ਸਨ ਜੋ ਉੱਥੇ ਸੰਘਰਸ਼ 'ਚ ਬੈਠੇ ਹਨ। ਕਿਸਾਨ ਹਰਮੀਤ ਸਿੰਘ ਨੇ ਕਿਹਾ ਕਿ ਅਸੀਂ ਰੋਜ਼ ਵਰਤੋਂ 'ਚ ਆਉਣ ਵਾਲਾ ਆਟਾ ਦਾਲ ਚੌਲ ਹਰ ਤਰ੍ਹਾਂ ਦਾ ਖਾਣ ਪੀਣ ਦਾ ਸਾਮਾਨ ਲੈ ਕੇ ਜਾ ਰਹੇ ਹਾਂ। 26 ਜਨਵਰੀ ਨੂੰ ਹੋਣ ਵਾਲੀ ਕਿਸਾਨੀ ਪਰੇਡ ਵਿਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਦਿੱਲੀ ਜਾਣ ਵਾਲਿਆਂ 'ਚ ਗੁਰਵਿੰਦਰ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ, ਗੁਰਪ੍ਰਰੀਤ ਸਿੰਘ, ਵਰਸ਼ਦੀਪ ਸਿੰਘ, ਖੁਸ਼ਕਰਨ ਸਿੰਘ, ਹਰਵਿੰਦਰ ਸਿੰਘ, ਲਵਪ੍ਰਰੀਤ ਸਿੰਘ, ਤੇਜਪਾਲ ਸਿੰਘ, ਗੁਰਵਿੰਦਰ ਸਿੰਘ, ਏਕਨੂਰ ਸਿੰਘ ਸ਼ਾਮਿਲ ਹਨ।