ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ 41ਵੀਂ ਜ਼ਿਲ੍ਹਾ ਸੀਨੀਅਰ ਫੁੱਟਬਾਲ ਚੈਪੀਅਨਸ਼ਿਪ 2022-23 ਦੀ ਸ਼ੁਰੂਆਤ ਕੀਤੀ ਗਈ। ਇਸ ਚੈਪੀਅਨਸ਼ਿਪ ਦਾ ਰਸਮੀਂ ਉਦਘਾਟਨ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ੍ਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੈਪੀਅਨਸ਼ਿਪ 5 ਦਸੰਬਰ ਤੋਂ 18 ਦਸੰਬਰ ਤੱਕ ਹੋਵੇਗੀ। ਉਨਾਂ੍ਹ ਵੱਲੋਂ ਇਸ ਚੈਪੀਅਨਸ਼ਿਪ ਵਿੱਚ ਭਾਗ ਲੈਣ ਆਈਆਂ ਟੀਮਾਂ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪੇ੍ਰਿਤ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ਼ਮਸੇ.ਰ ਸਿੰਘ ਪ੍ਰਧਾਨ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਪਰਮਵੀਰ ਸਿੰਘ ਭੰਡਾਰੀ ਉੱਪ ਪ੍ਰਧਾਨ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਸਿੰਘ ਡੀਪੀਈ, ਹਰਨੇਕ ਸਿੰਘ ਬੁੱਟਰ, ਜਗਸੀਰ ਸਿੰਘ, ਦਰਸ਼ਨ ਸਿੰਘ, ਰਾਜ ਕੁਮਾਰ ਲੈਕਚਰਾਰ, ਮੱਖਣ ਸਿੰਘ, ਮਹਿੰਦਰ ਕੁਮਾਰ ਡੀ.ਪੀ .ਈ , ਕਰਮ ਸਿੰਘ ਬਰਾੜ ਅਤੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ।