ਟਰੱਸਟ ਵੱਲੋਂ ਮੇਲਾ ਮਾਘੀ ਮੌਕੇ ਲਾਇਆ ਕਿਤਾਬਾਂ ਦਾ ਲੰਗਰ
ਟਰੱਸਟ ਵੱਲੋਂ ਮੇਲਾ ਮਾਘੀ ਤੇ ਲਗਾਏ ਕਿਤਾਬਾਂ ਦੇ ਲੰਗਰ ਦਾ ਸਕੱਤਰ ਐਸਜੀਪੀਸੀ ਸ੍ਰੀ ਅੰਮ੍ਰਿਤਸਰ ਵੱਲੋਂ ਉਦਘਾਟਨ
Publish Date: Thu, 15 Jan 2026 04:03 PM (IST)
Updated Date: Fri, 16 Jan 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ , ਸ੍ਰੀ ਮੁਕਤਸਰ ਸਾਹਿਬ : ਡਾਕਟਰ ਐਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਵੱਡੀ ਗਿਣਤੀ ’ਚ ਲਾਇਬ੍ਰੇਰੀਆ ਰਾਹੀਂ ਸਕੂਲਾਂ ਵਿੱਚ ਅਤੇ ਗੁਰਦੁਆਰਿਆਂ ’ਚ ਕਿਤਾਬਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇ ਮਾਘੀ ਮੇਲੇ ’ਚ ਨਤਮਸਤਕ ਹੋਣ ਆਈਆਂ ਸੰਗਤਾਂ ਲਈ ਮੁਫ਼ਤ ਕਿਤਾਬਾਂ ਦਾ ਲੰਗਰ ਲਗਾਇਆ ਗਿਆ ਜਿਸਦਾ ਉਦਘਾਟਨ ਬਿਜੈ ਸਿੰਘ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਹਿਬ ਵੱਲੋਂ ਅਕੀਤਾ ਗਿਆ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਨਿਵੇਕਲੇ ਕਿਤਾਬਾਂ ਦੇ ਲੰਗਰ ਵਿੱਚ ਲੋਕਾਂ ਵੱਲੋਂ ਬਹੁਤ ਦਿਲਚਸਪੀ ਲਈ ਅਤੇ ਕਿਤਾਬਾਂ ਪੜ੍ਹਨ ਲਈ ਘਰਾਂ ਨੂੰ ਲੈ ਕੇ ਗੲਏ। ਨਿਰਮਲ ਜੀਤ ਸਿੰਘ ਮਨੈਜਰ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਇਸ ਕਿਤਾਬਾਂ ਦੇ ਲੰਗਰ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਰਣਧੀਰ ਸਿੰਘ ਸਾਗੂ ਮੀਡੀਆ ਇੰਚਾਰਜ, ਗੁਰਚਰਨ ਸਿੰਘ ਭੋਣ, ਮਾਸਟਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।