ਬਜਟ ਸਿਰਫ ਖੋਖਲੇ ਵਾਅਦਿਆਂ ਦਾ ਪੁਲੰਦਾ : ਹਨੀ ਫੱਤਣਵਾਲਾ
ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਸਿਰਫ ਖੋਖਲੇ ਵਾਅਦਿਆਂ ਦਾ ਪੁਲੰਦਾ : ਹਨੀ ਫੱਤਣਵਾਲਾ
Publish Date: Mon, 09 Mar 2026 05:16 PM (IST)
Updated Date: Mon, 09 Mar 2026 05:18 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਸੂਬਾ ਸਰਕਾਰ ਔਰਤਾਂ ਨੂੰ 1000-1000 ਰੁਪਏ ਦੇਣ ਦਾ ਐਲਾਨ ਕਰਕੇ ਵਾਹ-ਵਾਹ ਬਟੋਰ ਰਹੀ ਹੈ, ਪਰ ਇਹ ਸਿਰਫ਼ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ, ਕਿਉਂਕਿ ਪਿਛਲੇਂ ਕਰੀਬ 4 ਸਾਲਾਂ ਦਾ ਬਣਦਾ ਬਕਾਇਆ ਦੇਣ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਇਸਤੋਂ ਇਲਾਵਾ ਹਨੀ ਫੱਤਣਵਾਲਾ ਨੇ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ, ਕਰਮਚਾਰੀ ਵਿਰੋਧੀ, ਵਿਦਿਆਰਥੀ ਵਿਰੋਧੀ ਹੈ ਤੇ ਇਨ੍ਹਾਂ ਵਰਗਾਂ ਨੂੰ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਗਈ। ਬਜਟ ’ਚ ਮੁਲਾਜ਼ਮਾਂ ਨੂੰ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਵਿੱਤੀ ਮੰਗਾਂ ਪੂਰੀਆਂ ਹੋਣ ਦੀ ਉਮੀਦ ਸੀ ਪਰ ਬਜਟ ਸਿਰਫ ਖੋਖਲੇ ਵਾਅਦਿਆਂ ਦਾ ਪੁਲੰਦਾ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਸਿਆਸੀ ਡਰਾਮਾ ਹੈ। ਲੋਕਾਂ ਨੂੰ ਇਨ੍ਹਾਂ ਦੇ ਝਾਂਸੇ ’ਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਗਿਆ ਹੈ।