ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
Publish Date: Fri, 25 Sep 2026 05:00 PM (IST)
Updated Date: Fri, 25 Sep 2026 05:03 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗਿੱਦੜਬਾਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕੀਤਾ। ਉਪਰੰਤ ਸਰਬੱਤ ਦੇ ਭਲੇ, ਸਕੂਲ ਦੀ ਬੇਹਤਰੀ ਅਤੇ ਵਿਦਿਆਰਥੀਆਂ ਦੀ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਆਈਆਂ ਹੋਈਆਂ ਸੰਗਤਾਂ, ਪਤਵੰਤੇ ਸੱਜਣਾਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਦਾ ਸੰਚਾਰ ਕਰਦੇ ਹਨ। ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ, ਇੰਦੂ ਬਾਲਾ, ਰਾਜਵਿੰਦਰ ਕੌਰ, ਸੁਨੀਤਾ ਰਾਣੀ, ਰਜਨੀ ਬਾਲਾ, ਖੁਸ਼ਹਾਲ ਬਾਂਸਲ, ਪੁਨੀਤ ਗਰਗ, ਗੁਰਵਿੰਦਰ ਕੌਰ, ਪੂਜਾ ਰਾਣੀ, ਸ਼ਿਲਪਾ ਰਾਣੀ, ਗੀਤਾ ਰਾਣੀ, ਪੰਕਜ ਗੁਪਤਾ, ਪ੍ਰੀਆ ਗੁਪਤਾ, ਰਿੰਪੀ ਗਰਗ, ਅੰਜੂ ਬਾਂਸਲ, ਅੰਜੂ ਬਾਲਾ, ਗੁਰਮੀਤ ਸਿੰਘ, ਮਨਦੀਪ ਸਿੰਘ, ਹਰਮੀਤ ਸਿੰਘ, ਗੁਰਮੀਤ ਸਿੰਘ, ਸੀਮਾ ਨਾਰੰਗ, ਅਮਰਜੀਤ ਸਿੰਘ, ਮਨਪ੍ਰੀਤ ਕੌਰ, ਅਮਿਤ ਕੁਮਾਰ, ਜਸਪ੍ਰੀਤ ਕੌਰ ਅਤੇ ਪ੍ਰਿੰਸ ਗਰਗ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਸਤਿੰਦਰ ਸਿੰਘ, ਛਿੰਦਰਪਾਲ ਸਿੰਘ, ਇਕਬਾਲ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ ਸੌਂਦ ਅਤੇ ਹਰਪਾਲ ਸਿੰਘ ਆਦਿ ਵੀ ਮੌਜੂਦ ਸਨ।