ਕਿਰਤੀ ਕਿਸਾਨ ਯੂਨੀਅਨ ਦਾ ਕਾਫਲਾ 15 ਮਈ ਨੂੰ ਚੰਡੀਗੜ੍ਹ ਵੱਲ ਕਰੇਗਾ ਕੂਚ
ਕਿਰਤੀ ਕਿਸਾਨ ਯੂਨੀਅਨ ਦਾ ਕਾਫਲਾ 15 ਮਈ ਨੂੰ ਚੰਡੀਗੜ੍ਹ ਵੱਲ ਕਰੇਗਾ ਕੂਚ
Publish Date: Sun, 10 May 2026 06:21 PM (IST)
Updated Date: Sun, 10 May 2026 06:24 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਹੋਈ। ਮੀਟਿੰਗ ’ਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਜੋ ਭਾਰਤ ਦੀ ਭਾਜਪਾ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 15 ਮਈ ਨੂੰ ਚੰਡੀਗੜ੍ਹ ਇਕੱਠੇ ਹੋ ਕੇ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾਵੇਗਾ ਜਿਸ ਦੀ ਤਿਆਰੀ ਵਜੋਂ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਮੀਤ ਸਿੰਘ ਸੰਗਰਾਣਾਂ, ਜਸਵੰਤ ਸਿੰਘ ਡੋਡਾਂਵਾਲੀ, ਪ੍ਰਗਟ ਸਿੰਘ ਝਬੇਲਵਾਲੀ, ਦਵਿੰਦਰ ਸਿੰਘ ਲੁਬਾਣਿਆਵਾਲੀ ਨੇ ਬੋਲਦਿਆਂ ਕਿਹਾ ਕਿ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰ ਕਿਸਾਨਾਂ ਲਈ ਇਸ ਸਾਲ ਨਵੇਂ ਲਾਗੂ ਕੀਤੇ ਹੱਦ ਕਰਜੇ ਮੁਤਾਬਿਕ ਸਹਿਕਾਰੀ ਬੈਂਕ ਵੱਲੋਂ ਕਰਜ਼ਾ ਦੇਣ ਤੋਂ ਜਵਾਬ ਦੇਣ ਲਈ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਤੁਰੰਤ ਨਵੇਂ ਹੱਦ ਕਰਜੇ ਅਨੁਸਾਰ ਸਾਉਣੀ ਸੀਜਨ ਲਈ ਫਸਲੀ ਕਰਜਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਹੋਇਆਂ ਕਿਹਾ ਕਿ 15 ਮਈ ਤੱਕ ਵਧੀ ਹੋਈ ਮਹਿੰਗਾਈ ਅਨੁਸਾਰ ਨਵੇਂ ਹੱਦ ਕਰਜੇ ਵਾਲਾ ਪੱਤਰ ਦੁਬਾਰਾ ਲਾਗੂ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 15 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੀ ਮਾਰਚ ਕਰੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਬਲਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਦੇ ਹਜ਼ਾਰਾਂ ਕਿਸਾਨ 15 ਮਈ ਨੂੰ ਚੰਡੀਗੜ੍ਹ ਗਵਰਨਰ ਹਾਊਸ ਵੱਲ ਹੋ ਰਹੇ ਮਾਰਚ ਵਿੱਚ ਵੱਧ ਚੜ ਕੇ ਭਾਗ ਲੈਣਗੇ। ਇਸ ਮੌਕੇ ਚੰਡੀਗੜ੍ਹ ਪਹੁੰਚਣ ਲਈ ਜਿਲੇ ਅਤੇ ਬਲਾਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਜਗਮੀਤ ਸਿੰਘ ਜੰਡੋਕੇ, ਫੌਜੀ ਬਲਜੀਤ ਸਿੰਘ ਝਬੇਲਵਾਲੀ, ਭਿੰਦਰ ਸਿੰਘ ਥਾਂਦੇਵਾਲਾ, ਜਸਪਾਲ ਸਿੰਘ ਚੱਕ ਬਾਜਾ, ਬੱਲਾ ਸਿੰਘ ਡੋਡਾਂਵਾਲੀ,ਬਿਰਜ ਲਾਲ ਡੋਡਾਂਵਾਲੀ, ਜੁਗਰਾਜ ਸਿੰਘ ਲੁਬਾਣਿਆਂਵਾਲੀ, ਚਮਕੌਰ ਸਿੰਘ ਤਖਤ ਮੁਲਾਣਾ, ਸੁਖਦੇਵ ਸਿੰਘ ਝਬੇਲਵਾਲੀ, ਗਗਨਦੀਪ ਸਿੰਘ ਥਾਂਦੇਵਾਲਾ,ਬੋਹੜ ਸਿੰਘ ਮੋਤਲੇਵਾਲਾ, ਗੁਰਚਰਨ ਸਿੰਘ ਝਬੇਲਵਾਲੀ, ਗੋਬਿੰਦ ਸਿੰਘ, ਰਵੀ ਕੁਮਾਰ, ਸ਼ਿਵਰਾਜ ਸਿੰਘ, ਜਸਵੰਤ ਸਿੰਘ ਆਦਿ ਕਿਸਾਨ ਹਾਜਰ ਸਨ।