ਭੰਵਰਾ\ਗਿੱਲ, ਸ੍ਰੀ ਮੁਕਤਸਰ ਸਾਹਿਬ :

ਸੁਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ 2022 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਹ ਜਾਣਕਾਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਫਾਈਨਲ ਰਿਹਰਸਲ ਦੀ ਪਰੇਡ ਦਾ ਨਿਰੀਖਣ ਕਰਨ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਸਵੇਰੇ 8.58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨਸੀਸੀ ਕੈਡਿਟਸ ਅਤੇ ਸਕਾਊਟਸ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ ਅਤੇ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪੋ੍ਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸਮਾਗਮ ਦੀ ਰਿਵਿਊ ਮੀਟਿੰਗ ਕਰਦਿਆਂ ਪਤਵੰਤੇ ਵਿਅਕਤੀਆਂ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਵੱਧ ਤੋਂ ਵੱਧ ਸਿਰਕਤ ਕਰਨ ਅਤੇ ਇਸ ਸਮਾਗਮ ਦੀ ਡੀਪੀਆਰਓ ਸ੍ਰੀ ਮੁਕਤਸਰ ਸਾਹਿਬ ਦੇ ਫੇਸਬੁੱਕ ਪੇਜ 'ਤੇ ਲਾਈਵ ਵੀ ਕੀਤਾ ਜਾਵੇਗਾ।