
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਰਾਮਦਾਸ ਗਰੁੱਪ ਆਫ਼ ਕਾਲਜਿਜ਼ ਥੇੜ੍ਹੀ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਗੁਰੂ ਰਾਮਦਾਸ ਗਰੁੱਪ ਆਫ਼ ਕਾਲਜਿਜ਼ ਥੇੜ੍ਹੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਤੀਆਂ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਲਈ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਉਨ੍ਹਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਹੌਸਲਾ-ਅਫ਼ਜ਼ਾਈ ਵਜੋਂ ਵਿਸ਼ੇਸ਼ ਤੌਰ ’ਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਮਿਸ ਤੀਜ’ ਦੀ ਚੋਣ ਵੀ ਕੀਤੀ ਗਈ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵਧ ਗਈ। ਵਿਦਿਆਰਥਣਾਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਅਤੇ ਸਟਾਫ਼ ਨੇ ਤੀਆਂ ਦੇ ਇਸ ਸੁੰਦਰ ਸਮਾਗਮ ਦੇ ਆਯੋਜਨ ਲਈ ਚੇਅਰਮੈਨ ਮਨਪ੍ਰੀਤ ਸਿੰਘ ਮੱਕੜ, ਵਾਈਸ ਚੇਅਰਮੈਨ ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਖੁਰਾਣਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ’ਚ ਆਪਣੀ ਸੱਭਿਆਚਾਰਕ ਪਛਾਣ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨਾ ਸੀ। ਪੂਰੇ ਸਮਾਗਮ ਦੌਰਾਨ ਵਿਦਿਆਰਥਣਾਂ ਅਤੇ ਸਟਾਫ਼ ਵਿੱਚ ਖਾਸਾ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।