- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਕਿਸਾਨਾਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਪ੍ਰੋ. ਬਲਜਿੰਦਰ ਕੌਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਸਾਢੇ ਸਾਲ ਪੂਰੇ ਹੋਣ ਅਤੇ ਭਗਵੰਤ ਸਿੰਘ ਮਾਨ ਵੱਲੋਂ ਕਿਸਾਨੀ ਤੇ ਜਵਾਨੀ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸ਼ੁਕਰਾਣੇ ਵਜੋਂ ਅੱਜ ਨਜ਼ਦੀਕੀ ਪਿੰਡ ਲੁਬਾਣਿਆਂਵਾਲੀ ਦੇ ਡੇਰਾ ਬਾਬਾ ਦਿਆਲ ਦਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਵਿਧਾਨ ਸਭਾ ਵਿੱਚ ਵਿਧਾਇਕ ਪ੍ਰੋ: ਬਲਜਿੰਦਰ ਕੌਰ ਤਲਵੰਡੀ ਸਾਬੋ ਮੁੱਖ ਮਹਿਮਾਨ ਵਜੋਂ ਜਦਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਂਣੀ, ਜਿਲ੍ਹਾ ਪ੍ਰਧਾਨ ਚੇਅਰਮੈਨ ਜਸ਼ਨ ਬਰਾੜ, ਸੀਨੀਅਰ ਆਗੂ ਸੰਤ ਸਿੰਘ ਬਰਾੜ, ਮਾਰਕਿਟ ਕਮੇਟੀ ਮੁਕਤਸਰ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਬਰੀਵਾਲਾ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਅਤੇ ਨਗਰ ਕੌਂਸਲ ਦੇ ਸੀਨੀ ਵਾਈਸ ਪ੍ਰਧਾਨ ਹਰਦੀਪ ਸਿਘ, ਵਾਈਸ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ ਵਿਸ਼ੇਸ਼ ਤੌਰ ਤੇ ਪਹੁੰਚੇ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਆਖਿਆ ਕਿ ਸੂਬੇ ਦੀ ਪਹਿਲੀ ਪਾਰਟੀ ਤੇ ਸਰਕਾਰ ਹੈ ਜਿਸਨੇ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹੋਣ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ੋ ਕਿਹਾ ਉਹ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਅਤੇ ਸਾਰੀਆਂ ਸਕੀਮਾਂ ਲਈ ਇੱਕ ਬਰਾਬਰਤਾ ਦਾ ਸਤਿਕਾਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਬਿਜਲੀ, ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਵੱਡੀਆਂ ਸਹੂਲਤਾਂ ਮਿਲੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ—ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਵੀ ਵੱਡੇ ਕਦਮ ਚੁੱਕੇ ਗਏ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕੇ ਨੂੰ ਜ਼ੋ ਵਿਕਾਸ ਦੇ ਪ੍ਰੋਜੈਕਟ ਦਿੱਤੇ ਗਏ ਨਾ ਹੀ ਕਿਸੀ ਹੋਰ ਸਰਕਾਰ ਨੇ ਦਿੱਤੇ ਨਾ ਦੇਣੇ ਹਨ।ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੁਆਨੀ ਵੀ ਨਹੀਂ ਲਗਾਈ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰੋੜਾਂ ਰੁਪਏ ਲਗਾਕੇ ਵਿਕਾਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੇ ਭਲੇ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਦੌਰਾਨ ਸੁਖਜਿੰਦਰ ਸਿੰਘ ਬਰਾੜ ਉਦੇਕਰਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਜਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ ਚੇਅਰਮੈਨ ਅਤੇ ਹਰਦੀਪ ਸਿੰਘ ਚੇਅਰਮੈਨ ਸੱਕਾਂਵਾਲੀ ਨੇ ਮੁੱਖਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦਾ ਵੇਰਵਾ ਦਿੰਦਿਆਂ ਕਿਸਾਨਾਂ ਨੂੰ ਨਹਿਰੀ ਪਾਣੀ ਵਾਧੂ ਦੇਣ, ਬਿਨ੍ਹਾਂ ਰਿਸ਼ਵਤ ਦੇ ਗਰੀਬ ਭਾਈਚਾਰੇ ਦੇ ਬੱਚਿਆਂ ਨੂੰ ਨੌਕਰੀਆਂ ਦੇਣ, ਬਿਜਲੀ ਦਾ ਬਿੱਲ ਜੀਰੋ ਆਉਣ ਤੇ, ਬਜ਼ੁਰਗਾਂ ਲਈ ਤੀਰਥ ਯਾਤਰਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾਂ ਲਈ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕੀਤਾ।ਇਸ ਮੌਕੇ ਪਿੰਡ ਲੁਬਾਣਿਆਂਵਾਲੀ ਅਤੇ ਆਸ—ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ, ਜਿਨ੍ਹਾਂ ਨੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਇਸ ਦੌਰਾਨ ਸਟੇਜ਼ ਦੀ ਭੂਮਿਕਾ ਸਰਪੰਚ ਗੁਰਦੇਵ ਸਿੰਘ ਅਤੇ ਸਰਪੰਚ ਗੁਰਭੇਜ਼ ਸਿੰਘ ਵੱਲੋਂ ਬਖੂਬੀ ਨਿਭਾਈ ਗਈ।ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁੱਖ ਮਹਿਮਾਨ ਪ੍ਰੋ ਬਲਜਿੰਦਰ ਕੌਰ, ਮਹਿਲਾ ਵਿੰਗ ਦੀ ਜ਼ੋਨ ਇੰਚਾਰਜ਼ ਮੈਡਮ ਜ਼ਸਵਿੰਦਰ ਕੌਰ ਤੋਂ ਇਲਾਵਾ ਲੁਬਾਣਿਆਂਵਾਲੀ ਦੇ ਸਰਪੰਚ ਗੁਰਦੇਵ ਸਿੰਘ ਤੇ ਵਿਸ਼ੇ਼ਸ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।