ਮੇਲਾ ਮਾਘੀ ਦੇ ਵੱਡੇ ਇਕੱਠ ਨੇ ਬੰਨ੍ਹਿਆ 2027 ਦਾ ਮੁੱਢ : ਵਿਧਾਇਕ ਕਾਕਾ ਬਰਾੜ
ਮੇਲਾ ਮਾਘੀ ਸੂਬਾ ਪੱਧਰੀ ਸਮਾਗਮ ਦੇ ਵੱਡੇ ਇਕੱਠ ਨੇ ਬੰਨ੍ਹਿਆ 2027 ਦਾ ਮੁੱਢ : ਵਿਧਾਇਕ ਕਾਕਾ ਬਰਾੜ
Publish Date: Thu, 15 Jan 2026 04:39 PM (IST)
Updated Date: Fri, 16 Jan 2026 04:01 AM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੇਲਾ ਮਾਘੀ ਮੌਕੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਸੂਬਾ ਪੱਧਰੀ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸ਼ਾਮਿਲ ਹੋ ਕੇ ਪੰਜਾਬੀਆਂ ਨੇ 2027 ਦਾ ਮੁੱਢ ਬੰਨ੍ਹ ਦਿੱਤਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਵਿਧਾਇਕ ਬਰਾੜ ਨੇ ਕਿਹਾ ਕਿ ਮੇਲਾ ਮਾਘੀ ਦੇ ਇਤਿਹਾਸਕ ਦਿਹਾੜੇ ਤੇ ਆਮ ਆਦਮੀ ਪਾਰਟੀ ਦਾ ਇਹ ਸੂਬਾ ਪੱਧਰੀ ਸਮਾਗਮ 2027 ਦੀਆਂ ਚੋਣਾਂ ਲਈ ਇੱਕ ਵੱਡਾ ਸੰਦੇਸ਼ ਹੈ ਕਿ ਪੰਜਾਬ ਦੇ ਲੋਕ ਮੁੜ ਤੋਂ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਤਿਆਰ ਹਨ।ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਗਮ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਪੰਜਾਬੀਆਂ ਨੇ ਫਿਰ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਮੋਹਰ ਲਗਾਈ। ਉਨ੍ਹਾਂ ਸਮੂਹ ਪੰਜਾਬੀਆਂ ਦਾ ਇਸ ਸਮਾਗਮ ਨੂੰ ਸਫਲ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੇ ਮੁੱਢਲੇ ਖੇਤਰਾਂ ਵਿੱਚ ਵੱਡੇ ਸੁਧਾਰ ਕੀਤੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਰਿਹਾ ਹੈ। ਵਿਧਾਇਕ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਹਨ ਅਤੇ ਕਿਸਾਨਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।ਵਿਧਾਇਕ ਬਰਾੜ ਨੇ ਕਿਹਾ ਕਿ ਮੇਲਾ ਮਾਘੀ ਦੇ ਇਸ ਪਾਵਨ ਮੌਕੇ ਆਮ ਆਦਮੀ ਪਾਰਟੀ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਵਿਕਾਸ ਅਤੇ ਖੁਸ਼ਹਾਲੀ ਦਾ ਵਾਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕਾਂ ਦੀ ਸੇਵਾ ’ਚ ਤੱਤਪਰ ਰਹੇਗੀ ਅਤੇ ਪੰਜਾਬ ਨੂੰ ਇੱਕ ਨਵਾਂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣਾ ਯੋਗਦਾਨ ਦਿੰਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ’ਚ ਆਮ ਆਦਮੀ ਪਾਰਟੀ ਦਾ ਫਿਰ ਤੋਂ ਸਾਥ ਦੇਣ ਤਾਂ ਜੋ ਪੰਜਾਬ ਨੂੰ ਇੱਕ ਨਵਾਂ ਅਤੇ ਬਿਹਤਰ ਭਵਿੱਖ ਦਿੱਤਾ ਜਾ ਸਕੇ।